ਪਾਤੜਾਂ (ਸੁਖਦੀਪ ਸਿੰਘ ਮਾਨ) : ਖਨੌਰੀ ਕੋਲੋਂ ਲੰਘਦੇ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ 748.7 ਫੁੱਟ ਤੋਂ ਉੱਪਰ ਟੱਪ ਗਿਆ ਹੈ, ਜਿਹੜਾ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰਕੇ ਕਰੀਬ 1 ਫੁੱਟ ਉੱਤੇ ਵਗਣ ਲੱਗਾ ਹੈ। ਇਸ ਨਾਲ ਇਲਾਕੇ ਲਈ ਖ਼ਤਰੇ ਵਾਲੀ ਸਥਿਤੀ ਪੈਦਾ ਹੋ ਗਈ ਹੈ। ਖ਼ਬਰ ਲਿਖੇ ਜਾਣ ਵੇਲੇ ਖਨੌਰੀ ਸਥਿਤ ਭਾਖੜਾ ਨਹਿਰ ਅਤੇ ਘੱਗਰ ਦਰਿਆ ਦੇ ਪੁਲ ਆਰ ਡੀ-460 ਉਤੇ ਲੱਗੇ ਮਾਪਦੰਡ ਅਨੁਸਾਰ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ 748.7 ਫੁੱਟ 12,725 ਕਿਊਸਿਕ ਚੱਲ ਰਿਹਾ ਸੀ। ਜੋ ਕਿ ਸਾਰਾ ਦਿਨ ਥੋੜ੍ਹਾ-ਥੋੜ੍ਹਾ ਕਰਕੇ ਵਧਦਾ ਜਾ ਰਿਹਾ ਹੈ। ਇਸ ਵੇਲੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ, ਜਿਸ ਕਰਕੇ ਸਬ-ਡਵੀਜ਼ਨ ਮੂਨਕ ਅਤੇ ਸਬ-ਡਵੀਜ਼ਨ ਪਾਤੜਾਂ ਦੇ ਕਰੀਬ ਤਿੰਨ ਦਰਜਨ ਪਿੰਡਾਂ ਦੇ ਲੋਕਾਂ ਵਿਚ ਘੱਗਰ ਦਰਿਆ ਦੇ ਸੰਭਾਵੀ ਹੜ੍ਹਾਂ ਦਾ ਡਰ ਸਤਾਉਣ ਲੱਗਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਨ੍ਹਾਂ ਅਦਾਰਿਆਂ ਵਿਚ ਕੀਤੀਆਂ ਛੁੱਟੀਆਂ, ਹੜ੍ਹਾਂ ਕਾਰਣ ਲਿਆ ਗਿਆ ਫ਼ੈਸਲਾ
ਤੁਰੰਤ ਸੁਰੱਖਿਅਤ ਥਾਵਾਂ 'ਤੇ ਪਹੁੰਚਣ ਲੋਕ
ਦੂਜੇ ਪਾਸੇ ਘੱਗਰ ਦਰਿਆ ਤਹਿਸੀਲ ਰਾਜਪੁਰਾ (ਘਨੌਰ) ਦੇ ਘੱਗਰ ਨੇੜੇ ਲੱਗਦੇ ਪਿੰਡਾਂ ਵਿਚ ਕਿਸੇ ਵੀ ਸਮੇਂ ਪਾੜ ਪੈ ਸਕਦਾ ਹੈ, ਇਸ ਲਈ ਹੇਠ ਲਿਖੇ ਪਿੰਡਾਂ ਦੇ ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਤੁਰੰਤ ਸੁਰੱਖਿਅਤ ਥਾਂਵਾਂ ‘ਤੇ ਪਹੁੰਚਣ। ਤੇਪਲਾ, ਰਾਜਗੜ੍ਹ, ਮਹਿਮੂਦਪੁਰ, ਦੜਵਾ, ਸੰਜਰਪੁਰ, ਨਨਹੇੜੀ, ਰਾਏਪੁਰ, ਸ਼ਮਸਪੁਰ, ਊਂਟਸਰ, ਜੰਡ ਮੰਗੋਲੀ, ਹਰਪਾਲਾਂ, ਕਾਮੀ ਖੁਰਦ, ਰਾਮਪੁਰ, ਸੌਂਟਾ, ਚਮਾਰੂ, ਕਪੂਰੀ, ਕਮਾਲਪੁਰ, ਲਾਛੜੂ ਖੁਰਦ, ਸਰਾਲਾ ਕਲਾਂ, ਮਹਿਦੂਦਾ, ਸਰਾਲਾ ਖੁਰਦ। ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਆਪਣੇ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਡੇਰਾ ਬਾਬਾ ਮੁਰਾਦ ਸ਼ਾਹ ਦਾ ਵੱਡਾ ਐਲਾਨ
ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਸਹਾਇਤਾ ਲਈ ਹਾਜ਼ਰ
ਪ੍ਰਸ਼ਾਸਨ ਨੇ ਕਿਹਾ ਕਿ ਸਹਿਯੋਗ ਕਰੋ ਅਤੇ ਆਪਣੀ ਸੁਰੱਖਿਆ ਨੂੰ ਤਰਜੀਹ ਦਿਓ। ਸਿਰਫ਼ ਅਧਿਕਾਰਤ ਚੇਤਾਵਨੀਆਂ ਦੀ ਪਾਲਣਾ ਕਰੋ। ਪ੍ਰਸ਼ਾਸਨ ਵੱਲੋਂ ਰਾਹਤ ਕੇਂਦਰਾਂ ਦੀ ਵੀ ਸਥਾਪਨਾ ਕੀਤੀ ਗਈ ਹੈ, ਜਿਨ੍ਹਾਂ ਵਿਚ ਵੀ ਮਦਦ ਲਈ ਜਾ ਸਕਦੀ ਹੈ। ਕਿਸੇ ਵੀ ਸੂਚਨਾ ਜਾਂ ਮਦਦ ਲਈ ਤੁਰੰਤ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ਅਤੇ ਪਟਿਆਲਾ ਜ਼ਿਲ੍ਹਾ ਦੇ ਕੰਟਰੋਲ ਰੂਮ ਨੰਬਰ 0175-2350550 ਤੇ 2358550 ‘ਤੇ ਸੰਪਰਕ ਕੀਤਾ ਜਾਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
80 ਨਸ਼ੇ ਵਾਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
NEXT STORY