ਪਟਿਆਲਾ/ਪਾਤੜਾਂ (ਸੁਖਦੀਪ ਸਿੰਘ ਮਾਨ) : ਲਗਾਤਾਰ ਭਾਰੀ ਬਾਰਿਸ਼ ਕਾਰਨ ਖੇਤਾਂ ਵਿਚ ਪਾਣੀ ਭਰਨ ਕਾਰਨ ਅਤੇ ਬਾਦਸ਼ਾਹਪੁਰ ਵਿਖੇ ਘੱਗਰ ਦੇ ਸਾਰੇ ਗੇਜਾਂ ਦੇ ਖ਼ਤਰੇ ਦੇ ਪੱਧਰ 'ਤੇ ਪਹੁੰਚਣ ਕਾਰਨ ਹਰਚੰਦਪੁਰਾ ਅਤੇ ਬਾਦਸ਼ਾਹਪੁਰ ਦੇ ਉੱਪਰਲੇ ਪਾਸੇ ਪਾਣੀ ਇਕੱਠਾ ਹੋ ਰਿਹਾ ਹੈ। ਇਸ ਲਈ ਪਿੰਡ ਹਰਚੰਦ ਪੁਰਾ, ਬਾਦਸ਼ਾਹਪੁਰ, ਅਰਨੇਟੂ, ਰਸੋਲੀ, ਸ਼ੁਤਰਾਣਾ, ਜੋਗੇਵਾਲ, ਗੁਲਾਹੜ, ਪੈਂਦ, ਸਧਾਰਨਪੁਰ, ਸਿਊਨਾ ਆਦਿ ਪਿੰਡਾਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਚਿਤਾਵਨੀ/ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਨ੍ਹਾਂ ਅਦਾਰਿਆਂ ਵਿਚ ਕੀਤੀਆਂ ਛੁੱਟੀਆਂ, ਹੜ੍ਹਾਂ ਕਾਰਣ ਲਿਆ ਗਿਆ ਫ਼ੈਸਲਾ
ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਆਪਣੇ ਘਰ ਖਾਲੀ ਕਰਕੇ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਸਾਡੀਆਂ ਟੀਮਾਂ ਲੋਕਾਂ ਨੂੰ ਕਿਸੇ ਵੀ ਸਥਿਤੀ ਵੀਚ ਸਹਾਇਤਾ ਪ੍ਰਦਾਨ ਕਰਨ ਲਈ ਹਾਜ਼ਰ ਹਨ। ਲੋਕ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਦੂਰ ਰਹਿਣ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੇ ਨਾਲ-ਨਾਲ ਆਪਣੀ ਸੁਰੱਖਿਆ ਨੂੰ ਤਰਜੀਹ ਦੇ। ਪ੍ਰਸ਼ਾਸਨ ਵੱਲੋਂ ਰਾਹਤ ਕੇਂਦਰਾਂ ਦੀ ਵੀ ਸਥਾਪਨਾ ਕੀਤੀ ਗਈ ਹੈ, ਜਿਥੇ ਕਿਸੇ ਵੀ ਸਥਿਤੀ ਵਿਚ ਮਦਦ ਲਈ ਜਾ ਸਕਦੀ ਹੈ। ਕਿਸੇ ਵੀ ਹੰਗਾਮੀ ਸਥਿਤੀ ਵਿਚ ਪਾਤੜਾਂ ਦੇ ਕੰਟਰੋਲ ਰੂਮ ਨੰਬਰ 01764-243403 ਜਾਂ ਪਟਿਆਲਾ ਜ਼ਿਲ੍ਹਾ ਦੇ ਕੰਟਰੋਲ ਰੂਮ ਨੰਬਰ 0175-2350550 ਤੇ 2358550 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਮੁੜ ਵੱਧ ਗਈਆਂ ਛੁੱਟੀਆਂ, ਹੁਣ ਇਸ ਤਾਰੀਖ ਨੂੰ ਖੁੱਲ੍ਹਣਗੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
9ਵੀਂ ਵਾਰ ਖੁੱਲ੍ਹੇ ਫਲੱਡ ਗੇਟ, ਇਸ ਤਾਰੀਖ਼ ਤੱਕ ਸਕੂਲਾਂ 'ਚ ਛੁੱਟੀਆਂ, ਪ੍ਰੀਖਿਆਵਾਂ ਵੀ ਮੁਲਤਵੀ
NEXT STORY