Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    12:45:28 PM

  • flood disaster in nepal

    ਵੱਡੀ ਖ਼ਬਰ : ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ...

  • two school girls  scooter  truck  hit

    ਦੁਖਦ ਘਟਨਾ ! ਦੋ ਸਕੀਆਂ ਭੈਣਾਂ ਦੀ ਇਕੱਠਿਆਂ ਮੌਤ,...

  • pm giorgia meloni creates history

    ਇਟਲੀ ਦੀ PM ਜਾਰਜੀਆ ਮੇਲੋਨੀ ਨੇ ਰਚਿਆ ਇਤਿਹਾਸ !...

  • massive fire at the modi farm mattress factory in jalandhar

    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ: ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਸਮਾਪਤ ਹੋਇਆ 'ਘੱਲੂਘਾਰਾ ਦਿਵਸ', ਦੀਪ ਸਿੱਧੂ ਨੇ ਵੀ ਕੀਤੀ ਸ਼ਿਰਕਤ

PUNJAB News Punjabi(ਪੰਜਾਬ)

ਅੰਮ੍ਰਿਤਸਰ: ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਸਮਾਪਤ ਹੋਇਆ 'ਘੱਲੂਘਾਰਾ ਦਿਵਸ', ਦੀਪ ਸਿੱਧੂ ਨੇ ਵੀ ਕੀਤੀ ਸ਼ਿਰਕਤ

  • Edited By Shivani Attri,
  • Updated: 06 Jun, 2021 06:20 PM
Amritsar
ghalughara divas amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ,ਅਣਜਾਣ )-  ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਜਥਿਆਂ ਨੇ ਅੰਮ੍ਰਿਤ ਮਈ ਬਾਣੀ ਦਾ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਹੁਕਮਨਾਮਾ ਲਿਆ। ਸਮਾਗਮ ਉਪਰੰਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੌਮ ਦੇ ਨਾਮ ਸੰਦੇਸ਼ ਪੜ੍ਹਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਿੱਖ ਨੌਜਵਾਨਾਂ ਅਤੇ ਸਿੱਖ ਬੀਬੀਆਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ।

PunjabKesari

ਇਸ ਦੌਰਾਨ ਪਾਲੀਵੁੱਡ ਦੇ ਮਸ਼ਹੂਰ ਗਾਇਕ ਦੀਪ ਸਿੱਧੂ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੇ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਘੱਲੂਘਾਰਾ ਸਮਾਗਮ 'ਚ ਆਪਣੇ ਸਾਥੀਆਂ ਨਾਲ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ਵਿਚ ਪੁਲਸ ਫੋਰਸ ਦੀ ਤਾਇਨਾਤ ਕੀਤੀ ਗਈ ਸੀ।

PunjabKesari

ਇਸ ਦੌਰਾਨ ਭਾਵੇਂ ਗਰਮਖਿਆਲੀਆਂ ਨੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਜੰਮ ਕੇ ਕੀਤੀ ਪਰ ਇਸ ਸਭ ਦੇ ਬਾਵਜੂਦ ਇਹ ਸਮਾਗਮ ਅਮਨ ਅਮਾਨ ਨਾਲ ਸੰਪੰਨ ਹੋ ਗਿਆ। ਇਸ ਮੌਕੇ ਇਕ ਪਾਸੇ ਜਿੱਥੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਦੀ ਗੂੰਜ ਵਿਚ ਵੱਖ-ਵੱਖ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਬਣਾਉਣ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ, ਉਥੇ ਹੀ ਕੌਮ ਦੇ ਨਾਮ ਉਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸੰਦੇਸ਼ ਵੀ ਪੜ੍ਹਿਆ ਗਿਆ।

PunjabKesari

ਉੱਥੇ ਹੀ ਸਿਮਰਨਜੀਤ ਸਿੰਘ ਮਾਨ ਅਤੇ ਸਰਬੱਤ ਖ਼ਾਲਸਾ 2015 ਵਿਚ ਥਾਪੇ ਗਏ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਵੀ ਸ਼ਹੀਦੀ ਯਾਦਗਾਰ ਵਿਖੇ ਕੌਮ ਦੇ ਨਾਂ ਤੇ ਸੰਦੇਸ਼ ਪੜ੍ਹਿਆ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਭਾਈ ਜਰਨੈਲ ਸਿੰਘ ਪੰਜਾਬ ਤੋਂ ਇਲਾਵਾ ਹਾਜ਼ਰ ਸਨ। 

ਸਿੱਖ ਕੌਮ ਦੇ ਨਾਂ ਇਹ ਦਿੱਤਾ ਗਿਆਨੀ ਹਰਪ੍ਰੀਤ ਸਿੰਘ ਨੇ ਸੰਦੇਸ਼ 
ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ 1984 ਵਿੱਚ ਸਮੇਂ ਦੀ ਹਕੂਮਤ ਦੇ ਕਹਿਣ ‘ਤੇ ਭਾਰਤੀ ਫੌਜਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲਾ ਕਰਕੇ ਠੀਕ ਉਸੇ ਤਰ੍ਹਾਂ ਸਲੂਕ ਕੀਤਾ ਜਿਵੇਂ 1962 ਵਿੱਚ ਚੀਨ ਉਤੇ ਹਮਲਾ ਕਰਕੇ, 1965 ਅਤੇ 1971 ਵਿੱਚ ਪਾਕਿਸਤਾਨ ‘ਤੇ ਹਮਲਾ ਕਰਕੇ ਕੀਤਾ। ਠੀਕ ਉਸੇ ਤਰ੍ਹਾਂ ਜਿਵੇਂ ਇਕ ਮੁਲਕ ਦੀਆਂ ਫੌਜਾਂ ਦੂਜੇ ਮੁਲਕ ਵਿੱਚ ਜਾ ਕੇ ਓਥੋਂ ਦੇ ਬਾਸ਼ਿੰਦਿਆਂ ਨਾਲ ਕਰਦੀਆਂ ਨੇ। ਭਾਰਤੀ ਫੌਜਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੌਜੂਦ ਔਰਤਾਂ ਅਤੇ ਬੱਚਿਆਂ ‘ਤੇ ਵੀ ਤਰਸ ਨਾ ਖਾਧਾ ਅਤੇ ਉਨ੍ਹਾਂ ਨੂੰ ਆਪਣੀਆਂ ਗੋਲੀਆਂ ਨਾਲ ਛੱਲਣੀ-ਛੱਲਣੀ ਕਰ ਦਿੱਤਾ। ਇਸ ਦੇ ਨਾਲ-ਨਾਲ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਗੋਲੇ ਦਾਗ ਕੇ ਢਹਿ ਢੇਰੀ ਕਰ ਦਿੱਤਾ ਗਿਆ। ਇਥੇ ਹੀ ਬੱਸ ਨਹੀਂ ਇਹ ਹਮਲਾ 37 ਹੋਰ ਗੁਰਧਾਮਾਂ ‘ਤੇ ਵੀ ਹੋਇਆ ਅਤੇ ਓਥੇ ਵੀ ਸੰਗਤਾਂ ਨੇ ਸ਼ਹੀਦੀਆਂ ਪਾਈਆਂ। 

PunjabKesari

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸੁਤੰਤਰ ਪ੍ਰਭੂਸਤਾ ਦਾ ਪ੍ਰਤੀਕ ਹੈ। ਅੱਜ ਲੋੜ ਹੈ ਆਪਣੇ-ਆਪਣੇ ਮੱਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਠੇ ਹੋਈਏ। ਉਨ੍ਹਾਂ ਕਿਹਾ ਸਾਡੇ ਸਿਆਸੀ ਮੱਤਭੇਦ ਤਾਂ ਹੋ ਸਕਦੇ ਨੇ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲ਼ੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਚੀਫ਼ ਖਾਲਸਾ ਦੀਵਾਨ, ਟਕਸਾਲਾਂ, ਸਿੰਘ ਸਭਾਵਾਂ ਅਤੇ ਜਥੇਬੰਦੀਆਂ ਇਕੋ ਝੰਡੇ ਥੱਲੇ ਇਕੱਠਿਆਂ ਰਹਿਣ ਅਤੇ ਇਨ੍ਹਾਂ ਨੂੰ ਕਦਾਚਿੱਤ ਵੀ ਵਿਸਾਰਿਆ ਨਹੀਂ ਜਾ ਸਕਦਾ ਕਿਉਂਕਿ ਇਹ ਸਿੱਖ ਕੌਮ ਦੀ ਤਾਕਤ ਹਨ। ਮੀਡੀਆ ਨੂੰ ਮੁਖਾਤਿਬ ਹੁੰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਮੀਡੀਆ ਇਸ ਦਿਨ ਨੂੰ 1984 ਦੇ ਘੱਲੂਘਾਰੇ ਦੇ ਨਾਮ ‘ਤੇ ਲਿਖੇ। ਇਹ ਨਸਲਕੁਸ਼ੀ ਇਕ ਜੂਨ ਤੋਂ ਹੀ ਦਿੱਲੀ, ਟਾਟਾ ਤੇ ਕਾਨ੍ਹਪੁਰ ਦੀਆਂ ਸੜਕਾਂ ‘ਤੇ ਹੋਣੀ ਸ਼ੁਰੂ ਹੋ ਗਈ ਸੀ ਫਿਰ ਵੀ ਜਰਵਾਣਿਆਂ ਨੇ ਗੁਰੂ ਸਾਹਿਬ ਵੱਲੋਂ ਬਖਸ਼ੀ ਸਮਰੱਥਾ ਮੁਤਾਬਕ ਭਾਰਤੀ ਫੌਜਾਂ ਦਾ ਮੂੰਹ ਤੋੜ ਜਵਾਬ ਦਿੱਤਾ। ਉਨ੍ਹਾਂ ਕਿਹਾ ਮਸਜ਼ਿਦ ਢਾਹ ਕੇ ਮੰਦਿਰ ਬਣਾ ਦਿੱਤਾ ਕੋਈ ਆਵਾਜ਼ ਨਹੀਂ ਉੱਠੀ, ਧਾਰਾ 370 ਖ਼ਤਮ ਕਰ ਦਿੱਤੀ ਕੋਈ ਆਵਾਜ਼ ਨਹੀਂ ਉੱਠੀ ਪਰ ਅਸੀਂ ਖੁਸ਼ਕਿਸਮਤ ਹਾਂ ਕਿ ਯੂ. ਪੀ. ‘ਚ ਇਕ ਸਿੱਖ ਦੀ ਕੁੱਟਮਾਰ ਕੀਤੀ ਭਾਰਤ ਕੀ, ਅਮਰੀਕਾ, ਕੈਨੇਡਾ ਅਤੇ ਆਸਟਰੇਲੀਆ ਦੇ ਸਿੱਖਾਂ ਨੇ ਆਵਾਜ਼ ਉਠਾਈ। ਇਹ ਸਾਡੇ ਜ਼ਿੰਦਾ ਹੋਣ ਦਾ ਸਬੂਤ ਹੈ ਕਿ ਅਸੀਂ ਡੋਲਦੇ ਨਹੀਂ ਅਤੇ ਜ਼ੁਲਮ ਖ਼ਿਲਾਫ਼ ਹਮੇਸ਼ਾਂ ਇਕੱਠੇ ਹੋ ਕੇ ਲੜਦੇ ਹਾਂ, ਇਹ ਗੁਰੂ ਸਾਹਿਬ ਦੀਆਂ ਬਖਸ਼ਿਸ਼ਾਂ ਹਨ।

PunjabKesari

‘ਘੱਲੂਘਾਰਾ’ ਦਿਵਸ ਨੂੰ ‘ਖ਼ਾਲਿਸਤਾਨ ਡੇ’ ਵੀ ਸਦਿਆ ਕਰੀਏ : ਸਿਮਰਨਜੀਤ ਸਿੰਘ ਮਾਨ

ਸਮਾਗਮ ਉਪਰੰਤ ਜਦੋਂ ਹਾਲੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਆਪਣਾ ਸੰਦੇਸ਼ ਪੜ੍ਹਨਾ ਸ਼ੁਰੂ ਹੀ ਕੀਤਾ ਸੀ ਤਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਵੱਲੋਂ ਸਿੱਖ ਯੂਥ ਪਾਵਰ ਆਫ਼ ਪੰਜਾਬ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂ ਵਾਲਾ, ਸਰਬੱਤ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵੱਲੋਂ ਤਲਵਾਰਾਂ ਲਹਿਰਾ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਹਰੇ ਲਗਾਏ ਗਏ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੁਪਰੀਮੋ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ 1984 ਵਿੱਚ ਭਾਰਤੀ ਫੌਜਾਂ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ 37 ਹੋਰ ਗੁਰਧਾਮਾਂ ‘ਤੇ ਹਮਲਾ ਕਰ ਦਿੱਤਾ ਸੀ ਪਰ ਸਾਡੇ ਜੁਝਾਡੂਆਂ ਨੇ ਜਿਵੇਂ ਅਹਿਮਦਸ਼ਾਹ ਅਬਦਾਲੀ ਦੀਆਂ ਫੌਜਾਂ ਦਾ ਮੁਕਾਬਲਾ ਕੀਤਾ ਓਵੇਂ 72 ਘੰਟੇ ਦੁਨੀਆਂ ਦੀਆਂ ਤਿੰਨ ਮੰਨੀਆਂ ਫੌਜਾਂ ਦਾ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਡੀ ਆਜ਼ਾਦੀ ਦੀ ਪਹਿਲੀ ਲੜਾਈ ਸੀ। ਇਸ ਦਿਨ ਨੂੰ ਘੱਲੂਘਾਰਾ ਦਿਵਸ ਕਹਿਣ ਦੇ ਨਾਲ-ਨਾਲ ‘ਖ਼ਾਲਿਸਤਾਨ ਡੇਅ’ ਵੀ ਕਿਹਾ ਜਾਣਾ ਚਾਹੀਦਾ ਹੈ। 

 

PunjabKesari

ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਵਾਉਣ ਵਾਲੇ ਬਾਦਲ, ਟੌਹੜਾ ਅਤੇ ਤਲਵੰਡੀ ਤਿੰਨੋ ਨੇ ਤੇ ਇਨ੍ਹਾਂ ਨੇ ਹੀ ਓਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਤੇ ਨਰਸਿੰਮ੍ਹਾ ਰਾਓ ਨੂੰ ਜਾ ਕੇ ਕਿਹਾ ਕਿ ਤੁਸੀਂ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਵਾਓ। ਉਨ੍ਹਾਂ ਕਿਹਾ ਕਿ ਅਸੀਂ ਵੋਟਾਂ ਪਾ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਚੀਫ਼ ਮਨਿਸਟਰ ਬਣਾਇਆ, ਸੁਰਜੀਤ ਸਿੰਘ ਬਰਨਾਲਾ ਨੂੰ ਵੀ ਬਣਾਇਆ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਬਣਾਇਆ ਪਰ ਹਾਲੇ ਤੱਕ ਕਿਸੇ ਨੇ ਵੀ ਇਨਸਾਫ਼ ਨਹੀਂ ਦਿੱਤਾ। ਉਨ੍ਹਾਂ ਖ਼ਾਲਿਸਤਾਨ ਦਾ ਨਕਸ਼ਾ ਦੱਸਦਿਆਂ ਕਿਹਾ ਕਿ ਪੰਜਾਬ, ਹਿਮਾਚਲ, ਰਾਜਿਸਥਾਨ, ਹਰਿਆਣਾ, ਕੱਛ, ਚੰਡੀਗੜ੍ਹ, ਗੁਜਰਾਤ, ਹਿੰਦੂ ਇੰਡੀਆ, ਇਸਲਾਮਿਕ ਪਾਕਿਸਤਾਨ ਅਤੇ ਕਾਮਰੇਡ ਚੀਨ ਸਭ ਖਾਲਿਸਤਾਨ ਦੇ ਹਿੱਸੇ ਹੋਣਗੇ। 

PunjabKesari

ਡੀ. ਸੀ. ਪੀ. ਭੰਡਾਲ ਦੀ ਅਗਵਾਈ ‘ਚ ਭਾਰੀ ਪੁਲਸ ਫੋਰਸ ਤਾਇਨਾਤ
ਜਿੱਥੇ ਘੱਲੂਘਾਰਾ ਸਮਾਮਗ ਮਨਾਉਣ ਲਈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਸ਼੍ਰੋਮਣੀ ਕਮੇਟੀ ਵੱਲੋਂ ਪੁੱਖਤਾ ਪ੍ਰਬੰਧ ਕੀਤੇ ਗਏ ਸਨ ਓਥੇ ਡੀ. ਸੀ. ਪੀ. ਲਾਅ ਐਂਡ ਆਰਡਰ ਪ੍ਰਮਿੰਦਰ ਸਿੰਘ ਭੰਡਾਲ ਦੀ ਅਗਵਾਈ ‘ਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ। ਨੇੜਲੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਪੂਰੇ ਸ਼ਹਿਰ ‘ਚ ਪੰਜ ਹਜ਼ਾਰ ਦੇ ਕਰੀਬ ਵੱਖ-ਵੱਖ ਏਜੰਸੀਆਂ ਦੇ ਪੁਲਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਸਨ। ਸੁਰੱਖਿਆ ਮੁਲਾਜ਼ਮ ਸਮੇਤ 1 ਆਈ. ਜੀ., 1 ਡੀ. ਸੀ. ਪੀ. , 25 ਐੱਸ. ਪੀ. ਅਤੇ 30 ਤੋਂ ਵੱਧ ਡੀ. ਐੱਸ. ਪੀ . ਰੈਂਕ ਦੇ ਅਧਿਕਾਰੀ ਬੀਤੇ ਦਿਨਾਂ ਤੋਂ ਇਸ ਸਮਾਗਮ 'ਚ ਸੁਰੱਖਿਆ ਡਿਊਟੀ 'ਤੇ ਲਗੇ ਹੋਏ ਸਨ।

PunjabKesari

ਇਥੇ ਇਹ ਕਹਿਣਾ ਬਣਦਾ ਹੈ ਕਿ ਪੁਲਸ ਵੱਲੋਂ ਤਕਰੀਬਨ ਇਕ ਹਫ਼ਤਾ ਪਹਿਲਾਂ ਹੀ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮੁਸ਼ਤੈਦੀ ਨਾਲ ਨਿਭਾਈ ਜਾ ਰਹੀ ਸੀ। ਇਸ ਮੌਕੇ ਪੁਲਸ ਵੱਲੋਂ ਕਿਸੇ ਨੂੰ ਹਿਰਾਸਤ 'ਚ ਨਹੀਂ ਲਿਆ ਗਿਆ।ਇਥੇ ਸਮੁੱਚੇ ਸੁਰੱਖਿਆ ਪ੍ਰਬੰਧਾਂ ਨੂੰ ਪਹਿਲੀ ਵਾਰ ਵੇਖ ਰਹੇ ਕਰ ਰਹੇ ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਲਈ ਭਾਵੇਂ ਇਹ ਨਵਾਂ ਤਜਰਬਾ ਸੀ ਪਰ ਉਨ੍ਹਾਂ ਦੇ ਸ੍ਰੀ ਦਰਬਾਰ ਸਮੂਹ ਦੇ ਅੰਦਰ ਕੀਤੇ ਸਖ਼ਤ ਤੇ ਸੁਚੱਜੇ ਸੁਰੱਖਿਆ ਪ੍ਰਬੰਧਾਂ ਕਾਰਨ ਇਹ ਪ੍ਰੋਗਰਾਮ ਬੀਤੇ ਵਰ੍ਹਿਆਂ ਦੇ ਮੁਕਾਬਲੇ ਅਮਨ ਸ਼ਾਂਤੀ ਨਾਲ ਮਨਾਇਆ ਗਿਆ।

 

PunjabKesari

PunjabKesari

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • ghalughara divas
  • amritsar
  • deep sidhu
  • khalistan zindabad
  • ਖ਼ਾਲਿਸਤਾਨ ਜ਼ਿੰਦਾਬਾਦ
  • ਘੱਲੂਘਾਰਾ ਦਿਵਸ
  • ਦੀਪ ਸਿੱਧੂ

ਫੇਸਬੁੱਕ 'ਤੇ ਇਸ ਨਾਂ ਦੀ ਕੁੜੀ ਦੇ ਪੁਆੜਿਆਂ ਨੂੰ ਜਾਣ ਹੋਵੋਗੇ ਹੈਰਾਨ, ਅਸ਼ਲੀਲ ਵੀਡੀਓ ਬਣਾ ਕੇ ਇੰਝ ਕਰਦੀ ਹੈ ਬਲੈਕਮੇਲ

NEXT STORY

Stories You May Like

  • akali dal delegation meets governor
    ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • sgpc nepal floods
    ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕ
  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • famous actress gains 14 kilos for film  it  s hard to recognize her
    ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ
  • fm sitharaman meets world bank chief ajay banga  discusses these issues
    FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ
  • a trolley hit a bicycle vendor
    ਅੰਮ੍ਰਿਤਸਰ-ਬਠਿੰਡਾ ਹਾਈਵੇ 'ਤੇ ਵੱਡਾ ਹਾਦਸਾ, ਟਰਾਲੇ ਨੇ ਸਾਈਕਲ ਰੇਹੜੀ ਸਵਾਰ ਮੁੰਡੇ ਨੂੰ ਮਾਰੀ ਟੱਕਰ, ਹੋਈ ਮੌਤ
  • balbir sidhu
    ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
Trending
Ek Nazar
shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news for punjab students
      ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਨੇ 1 ਤੋਂ 12ਵੀਂ ਜਮਾਤ ਤੱਕ...
    • man arrested
      ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਅੜਿੱਕੇ
    • holiday declared in many schools in fazilka district
      ਫਾਜ਼ਿਲਕਾ ਜ਼ਿਲ੍ਹੇ ਦੇ ਕਈ ਸਕੂਲਾਂ 'ਚ ਕੀਤੀ ਗਈ ਛੁੱਟੀ! ਮਾਪਿਆਂ ਨੂੰ ਝੱਲਣੀ ਪਈ...
    • shots fired outside cp 67 mall in mohali
      ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ...
    • akali dal delegation to meet governor today
      ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ ਮੁੱਦੇ 'ਤੇ ਕਰੇਗਾ...
    • seva missing from sewa kendras
      ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
    • railways   big action
      ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
    • has right to education failed in punjab
      ਪੰਜਾਬ ’ਚ ‘ਰਾਈਟ ਟੂ ਐਜੂਕੇਸ਼ਨ’ ਹੋਇਆ ਫੇਲ੍ਹ? ਸਕੂਲ ਅਲਾਟ ਹੋਣ ਦੇ ਬਾਵਜੂਦ 17...
    • big incident in punjab
      ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ ਲਾਸ਼ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +