ਜਲੰਧਰ (ਸੋਨੂੰ, ਸੁਧੀਰ)–ਘੱਲੂਘਾਰਾ ਹਫਤੇ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਸਖ਼ਤ ਪ੍ਰਬੰਧਾਂ ਹੇਠਾਂ ਥਾਂ-ਥਾਂ ਉਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਧਾਰਮਿਕ ਸਥਾਨਾਂ ਦੇ ਨਾਲ-ਨਾਲ ਰੇਲਵੇ ਸਟੇਸ਼ਨ ਸਮੇਤ ਹੋਰ ਕਈ ਥਾਵਾਂ ਉਤੇ ਚੈਕਿੰਗ ਕੀਤੀ ਗਈ। ਇਥੇ ਦੱਸ ਦੇਈਏ ਕਿ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ 6 ਜੂਨ ਨੂੰ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਮਿਸ਼ਨਰ ਪੁਲਸ ਦੇ ਸਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਸੀ, ਜਿਸ ਵਿਚ ਅਧਿਕਾਰੀਆਂ ਨੂੰ ਪੁਲਸ ਫੋਰਸ ਸਮੇਤ ਆਪਣੇ-ਆਪਣੇ ਇਲਾਕੇ ਵਿਚ ਚੌਕਸੀ ਵਰਤਣ ਅਤੇ ਨਾਕਾਬੰਦੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਸ਼ਹਿਰ ਦੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿਚ ਵੀ ਪੁਲਸ ਅਧਿਕਾਰੀਆਂ ਨੂੰ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਗੂਗਲ ਤੋਂ ਬੈਂਕ ਦੇ ਕਸਟਮਰ ਕੇਅਰ ਦਾ ਨੰਬਰ ਲੈਣ ਵਾਲੇ ਹੋ ਜਾਣ ਸਾਵਧਾਨ, ਤੁਹਾਡੇ ਨਾਲ ਵੀ ਹੋ ਸਕਦੀ ਹੈ ਅਜਿਹੀ ਠੱਗੀ
ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੀ. ਸੀ. ਆਰ. ਕਰਮਚਾਰੀਆਂ ਨੂੰ ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ਅਤੇ ਹੋਰ ਹਿੱਸਿਆਂ ਵਿਚ ਪੈਟਰੋਲਿੰਗ ਕਰਨ ਦੇ ਨਾਲ-ਨਾਲ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਦੂਜੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕਰਨ ਦਾ ਹੁਕਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਡੈਨਮਾਰਕ ਤੋਂ ਆਉਂਦਿਆਂ ਜਹਾਜ਼ ’ਚ ਕਾਲਾ ਸੰਘਿਆਂ ਦੇ ਨੌਜਵਾਨ ਦੀ ਮੌਤ
ਪੁਲਸ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਅੱਜ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨੇ ਭਾਰੀ ਪੁਲਸ ਫੋਰਸ ਸਮੇਤ ਪੂਰੇ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਚੈਕਿੰਗ ਮੁਹਿੰਮ ਚਲਾਈ।
ਇਥੇ ਦੱਸ ਦੇਈਏ ਕਿ ਵੀਰਵਾਰ ਨੂੰ ਡੀ. ਸੀ. ਪੀ. ਨਰੇਸ਼ ਡੋਗਰਾ ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨਾਲ ਸ਼ਹਿਰ ਦੇ ਰੇਲਵੇ ਸਟੇਸ਼ਨ ’ਤੇ ਪਹੁੰਚੇ ਸਨ, ਜਿੱਥੇ ਉਨ੍ਹਾਂ ਬੈਠੇ ਕਈ ਸ਼ੱਕੀ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦਾ ਸਾਮਾਨ ਵੀ ਚੈੱਕ ਕੀਤਾ। ਇਸ ਤੋਂ ਬਾਅਦ ਉਨ੍ਹਾਂ ਡੌਗ ਸਕੁਐਡ ਨਾਲ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 1 ਅਤੇ ਉਸ ਦੇ ਆਲੇ-ਦੁਆਲੇ ਚੈਕਿੰਗ ਕੀਤੀ।
ਇਹ ਵੀ ਪੜ੍ਹੋ : ਜਲੰਧਰ ਦੇ ਪੱਕਾ ਬਾਗ ’ਚੋਂ 8 ਸਾਲਾ ਬੱਚਾ ਅਗਵਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਡੀ. ਸੀ. ਪੀ. ਡੋਗਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਚੀਜ਼ ਬਾਰੇ ਪਤਾ ਲੱਗਣ ’ਤੇ ਇਸ ਦੀ ਸੂਚਨਾ ਪੁਲਸ ਕੰਟਰੋਲ ਰੂਮ ’ਤੇ ਦੇਣ। ਇਸ ਤੋਂ ਇਲਾਵਾ ਏ. ਸੀ. ਪੀ. ਬਲਵਿੰਦਰ ਇਕਬਾਲ ਸਿੰਘ ਕਾਹਲੋਂ ਨੇ ਵੀ ਐੱਸ. ਓ. ਯੂ. ਦੇ ਕਮਾਂਡੋਜ਼ ਨਾਲ ਦੋਆਬਾ ਚੌਕ, ਟਾਂਡਾ ਰੋਡ, ਬੱਸ ਸਟੈਂਡ ਅਤੇ ਸ਼ਹਿਰ ਦੇ ਕਈ ਹੋਰ ਹਿੱਸਿਆਂ ਵਿਚ ਚੈਕਿੰਗ ਮੁਹਿੰਮ ਚਲਾ ਕੇ ਵਾਹਨਾਂ ਦੀ ਤਲਾਸ਼ੀ ਲਈ ਅਤੇ ਬਿਨਾਂ ਕਾਗਜ਼ਾਤ ਕਈ ਵਾਹਨਾਂ ਦੇ ਚਲਾਨ ਵੀ ਕੱਟੇ।
ਇਹ ਵੀ ਪੜ੍ਹੋ: GNA ਯੂਨੀਵਰਸਿਟੀ ਕਰੇਗੀ ਤੁਹਾਡੇ ਸੁਫ਼ਨੇ ਪੂਰੇ, ਕੁਕਿੰਗ ਦੇ ਕੋਰਸਾਂ ਦੇ ਸ਼ੌਕੀਨ ਜ਼ਰੂਰ ਪੜ੍ਹਨ ਇਹ ਖ਼ਬਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਪੱਟੀ ਗੈਂਗਵਾਰ : ਦੋਸ਼ੀਆਂ ਨੂੰ ਪਨਾਹ ਦੇਣ ਵਾਲਾ ਰਾਜ ਸਰਪੰਚ ਪਿਸਟਲ ਸਣੇ ਗ੍ਰਿਫ਼ਤਾਰ
NEXT STORY