ਜਲੰਧਰ (ਵਿਕਰਮ,ਚੋਪੜਾ)— ਸ਼ਨੀਵਾਰ ਨੂੰ ਮਹਾਨਗਰ ਜਲੰਧਰ 'ਚ ਤਾਲਾਬੰਦੀ ਲੱਗਣ ਨੂੰ ਲੈ ਕੇ ਉੱਡੀ ਅਫ਼ਵਾਹ 'ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸਿਰੇ ਤੋਂ ਖਾਰਿਜ ਕੀਤਾ ਹੈ। ਸ਼ਨੀਵਾਰ ਨੂੰ ਜ਼ਿਲ੍ਹੇ 'ਚ ਕੋਈ ਵੀ ਤਾਲਾਬੰਦੀ ਨਹੀਂ ਹੈ ਅਤੇ ਸਾਰੀਆਂ ਦੁਕਾਨਾਂ ਰਾਤ 8 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਇਨ੍ਹਾਂ 'ਚ ਜ਼ਰੂਰੀ ਚੀਜ਼ਾਂ ਦੇ ਨਾਲ ਹਰ ਤਰ੍ਹਾਂ ਦੀਆਂ ਦੁਕਾਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ: ਜਲੰਧਰ 'ਚ 'ਕੋਰੋਨਾ' ਨੇ ਲਈ ਦੋ ਹੋਰ ਮਰੀਜ਼ਾਂ ਦੀ ਜਾਨ, ਮੌਤਾਂ ਦਾ ਅੰਕੜਾ 25 ਤੱਕ ਪੁੱਜਾ
ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਸ਼ਨੀਵਾਰ ਨੂੰ ਤਾਲਾਬੰਦੀ ਬਾਰੇ ਕੋਈ ਹਦਾਇਤਾਂ ਨਹੀਂ ਆਈਆਂ ਹਨ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਹਾ ਕਿ ਬੀਤੇ ਦਿਨਾਂ ਤੋਂ ਹੀ ਸੋਸ਼ਲ ਮੀਡੀਆ 'ਤੇ ਇਕ ਸੰਦੇਸ਼ ਵਾਇਰਲ ਹੋ ਰਿਹਾ ਹੈ, ਜਿਸ 'ਚ ਕਿਹਾ ਜਾ ਰਿਹਾ ਹੈ ਕਿ 11 ਜੁਲਾਈ ਨੂੰ ਤਾਲਾਬੰਦੀ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਤਾਲਾਬੰਦੀ ਲੱਗਣ ਨੂੰ ਕੇ ਉੱਡੀਆਂ ਅਫ਼ਵਾਹਾਂ ਅਤੇ ਵਾਇਰਲ ਹੋਈ ਖਬਰ ਗਲਤ ਹੈ ਹਾਲਾਂਕਿ ਜ਼ਿਲ੍ਹੇ 'ਚ ਐਤਵਾਰ ਨੂੰ ਸਖ਼ਤ ਤਾਲਾਬੰਦੀ ਰਹੇਗੀ। ਇਸ ਦੌਰਾਨ ਦਿਨ 'ਚ ਕਿਸੇ ਵੀ ਆਮ ਆਵਾਜਾਈ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਦੇ ਇਲਾਵਾ ਐਤਵਾਰ ਨੂੰ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ, ਸ਼ਰਾਬ ਠੇਕੇ ਅਤੇ ਰੈਸਟੋਰੈਂਟ ਖੁੱਲ੍ਹੇ ਰਹਿਣਗੇ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਅੱਜ ਫਿਰ ਫੇਸਬੁੱਕ ''ਤੇ ਜਨਤਾ ਸਾਹਮਣੇ ਹੋਣਗੇ ਰੂ-ਬ-ਰੂ
ਪੜ੍ਹਾਈ 'ਚ ਮਾਰੀਆਂ ਖੂਬ ਮੱਲਾਂ ਪਰ ਫਿਰ ਵੀ ਨਾ ਮਿਲੀ ਨੌਕਰੀ, ਇੰਝ ਚਲਾ ਰਿਹੈ ਘਰ (ਵੀਡੀਓ)
NEXT STORY