ਅੰਮ੍ਰਿਤਸਰ— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਦਿੱਤੀ ਰਿਹਾਇਸ਼ ਦੀ ਬਿਜਲੀ ਅਤੇ ਪਾਣੀ ਫਿਰ ਤੋਂ ਬਹਾਲ ਕਰ ਦਿੱਤਾ ਹੈ। ਗਿਆਨੀ ਗੁਰਮੁਖ ਸਿੰਘ ਇਸ ਸਮੇਂ ਗੁਰਦੁਆਰਾ ਸ੍ਰੀ ਧੰਨਧਾਨ ਸਾਹਿਬ ਜੀਂਦ ਹਰਿਆਣਾ 'ਚ ਮੁੱਖ ਸੇਵਾਦਾਰ ਦੇ ਅਹੁਦੇ 'ਤੇ ਤਾਇਨਾਤ ਹਨ। ਉਨ੍ਹਾਂ ਦੀ ਪਤਨੀ ਬੀਬੀ ਸੁਖਰਾਜ ਕੌਰ ਨੇ ਕਿਹਾ ਕਿ 10 ਸੰਤਬਰ ਨੂੰ ਵੀ ਬਿਜਲੀ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਗਿਆਨੀ ਗੁਰਮੁਖ ਸਿੰਘ ਨੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫ ਕਰਨ ਲਈ ਆਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਹੋਰ ਆਕਾਲੀ ਆਗੂਆਂ 'ਤੇ ਦਬਾਅ ਪਾਉਣ ਦੇ ਦੋਸ਼ ਲਗਾਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਤਖਤ ਦਮਦਮਾ ਸਾਹਿਬ ਦੇ ਜੱਥੇਦਾਰ ਅਹੁਦੇ ਤੋਂ ਹਟਾ ਕੇ ਜੀਂਦ ਦੇ ਗੁਰਦੁਆਰਾ ਸਾਹਿਬ 'ਚ ਤਾਇਨਾਤ ਕਰ ਦਿੱਤਾ ਸੀ। ਥੋੜ੍ਹੇ ਦਿਨ ਪਹਿਲਾਂ ਗਿਆਨੀ ਗੁਰਮੁਖ ਸਿੰਘ ਨੇ ਮੋਗਾ 'ਚ ਡੇਰਾ ਮੁਖੀ ਦੇ ਮੁਆਫੀਨਾਮਾ ਸਬੰਧੀ ਸਪਸ਼ਟੀਕਰਣ ਦਿੱਤਾ ਸੀ। ਸੁਖਬੀਰ ਸਿੰਘ ਬਾਦਲ ਇਹ ਕਹਿ ਚੁੱਕੇ ਹਨ ਕਿ ਗਿਆਨੀ ਗੁਰਮੁਖ ਸਿੰਘ ਆਪ ਇਕ ਝੂਠੇ ਵਿਅਕਤੀ ਹਨ।
ਗੁਰਦਾਸਪੁਰ ਜ਼ਿਮਨੀ ਚੋਣ : ਕਰਤਾਰਪੁਰ ਰਾਸਤਾ ਬਣੇਗਾ ਮੁੱਖ ਮੁੱਦਾ
NEXT STORY