ਅੰਮ੍ਰਿਤਸਰ- ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਸੀ ਜਿਸ ਤੋਂ ਬਾਅਦ ਹੁਣ ਇਸ ਅਸਤੀਫੇ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਅਸਤੀਫ਼ੇ ਬਾਰੇ ਬੋਲਦਿਆਂ ਕਿਹਾ ਕਿ ਇਹ ਬੇਹੱਦ ਦੁਖਦਾਇਕ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਅਸਤੀਫ਼ਾ ਦਬਾਵ ਦੇ ਹੇਠ ਵਿੱਚ ਦਿੱਤਾ ਹੈ ਜਿਹੜਾ ਕਿ ਉਨ੍ਹਾਂ ਦੇ ਚਿਹਰੇ ਤੋਂ ਨਜ਼ਰ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਵੇਲੇ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫ਼ਾ ਨਹੀਂ ਦੇਣਾ ਚਾਹੀਦਾ ਸੀ, ਧਾਮੀ ਨੂੰ ਸਥਿਤੀਆਂ ਦਾ ਸਾਹਮਣਾ ਕਰਨਾ ਚਾਹੀਦਾ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ ਅੰਤਰਿਗ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਆਪਣੀ ਕਮੇਟੀ ਹੈ ਮੈਨੂੰ ਉਮੀਦ ਹੈ ਕਿ ਉਹ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕਰੇਗੀ।
ਇਹ ਵੀ ਪੜ੍ਹੋ- ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਸੁਣੋ ਕੀ ਬੋਲੇ
ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 7 ਮੈਂਬਰੀ ਦੀ ਸੇਵਾ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਹੈ। ਇਸ ਕਰਕੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਸਬੰਧੀ ਬਣੀ 7 ਮੈਂਬਰੀ ਕਮੇਟੀ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਉਨ੍ਹਾਂ ਨੂੰ ਦਿੱਤੀ ਗਈ ਸੇਵਾ ਨਿਭਾਉਣੀ ਚਾਹੀਦੀ ਹੈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿਹਾ ਕਿ ਮੇਰੇ ਖ਼ਿਲਾਫ਼ ਬਦਲਾਖੋਰੀ ਦੀ ਸਿਆਸਤ ਹੋਈ ਹੈ। ਇਸ ਬਾਰੇ ਸਾਰੀ ਸਕ੍ਰਿਪਟ ਤਿਆਰ ਕੀਤੀ ਗਈ ਸੀ ਅਤੇ ਸ਼ਾਇਦ ਇਸ ਸਕ੍ਰਿਪਟ ਦਾ ਪਾਰਟ-3 ਵੀ ਆ ਜਾਵੇ।
ਇਹ ਵੀ ਪੜ੍ਹੋ- ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: 'ਗੰਦੇ ਕੰਮਾਂ' ਦਾ ਅੱਡਾ ਬਣੀ ਇਹ ਜਗ੍ਹਾ, ਘੰਟਿਆਂ ਦੇ ਹਿਸਾਬ ਨਾਲ...
NEXT STORY