ਅੰਮ੍ਰਿਤਸਰ (ਸਰਬਜੀਤ): ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਵਿਚ ਸੰਬੋਧਨ ਕਰਨ ਵਾਲਿਆਂ ਵੱਲੋਂ ਸਰਕਾਰ ਆਉਣ 'ਤੇ ਮਸਜਿਦਾਂ ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਕਹੀ ਗੱਲ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਬਿਆਨ ਘਟ ਗਿਣਤੀ ਕੌਮਾਂ ਦੇ ਮਨਾ ਵਿਚ ਨਰਾਜਗੀ ਪੈਦਾ ਕਰਨ ਵਾਲਾ ਅਤੇ ਬੇਗਾਨੇਪਨ ਦਾ ਅਹਿਸਾਸ ਪੈਦਾ ਕਰਨ ਵਾਲਾ ਹੈ।
ਇਹ ਖ਼ਬਰ ਵੀ ਪੜ੍ਹੋ - ਵਿਵਾਦਾਂ 'ਚ ਘਿਰਿਆ ਹੈਲੀਕਾਪਟਰ ਰਾਹੀਂ ਸ੍ਰੀ ਦਰਬਾਰ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਨ ਵਾਲਾ ਪਰਿਵਾਰ
ਤਰਨਤਾਰਨ ਰੋਡ ਸਥਿਤ ਸੰਤ ਬਾਬਾ ਭੂਰੀ ਵਾਲਿਆਂ ਦੇ ਡੇਰੇ ਪਹੁੰਚੇ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗਲ ਕਰਦਿਆਂ ਕਿਹਾ ਕਿ ਭਾਜਪਾ ਦੀ ਇਸ ਰੈਲੀ ਸਮੇਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਵੀ ਸਟੇਜ ’ਤੇ ਮੌਜੂਦ ਸਨ। ਮੁੱਖ ਮੰਤਰੀ ਦੀ ਇਹ ਜਿੰਮੇਵਾਰੀ ਬਣਦੀ ਸੀ ਕਿ ਅਜਿਹੇ ਨਫ਼ਰਤੀ ਬਿਆਨ ਦਾ ਉਹ ਉਸੇ ਸਮੇਂ ਵਿਰੋਧ ਕਰਦੇ, ਪਰ ਦੁੱਖ ਦੀ ਗੱਲ ਹੈ ਕਿ ਇਕ ਸੂਬੇ ਦੇ ਮੁੱਖ ਮੰਤਰੀ ਹੋਣ ਦੇ ਬਾਵਜੂਦ ਉਨਾਂ ਵੱਲੋਂ ਵੀ ਇਸ ਵਰਤਾਰੇ ਦੇ ਭਾਗੀ ਬਣਦੇ ਹੋਏ ਇਸ ਨੂੰ ਅਣਗੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪਹਿਲਾਂ ਕਾਂਗਰਸ ਨੇ ਵੀ ਇਸੇ ਸੋਚ ਤਹਿਤ ਸਿੱਖਾਂ ਦੇ ਗੁਰਧਾਮਾਂ ’ਤੇ ਹਮਲੇ ਕੀਤੇ ਸਨ ਅਤੇ ਅੱਜ ਭਾਜਪਾ ਵੀ ਉਸੇ ਰਾਹ ’ਤੇ ਤੁਰਦੀ ਨਜ਼ਰ ਆ ਰਹੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਰਾਜਸਥਾਨ ਦੇ ਵਿੱਚ ਵਾਪਰੀ ਇਸ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਤੇ ਮੁੱਖ ਮੰਤਰੀ ਅਦਿਤਆਨਾਥ ਯੋਗੀ ਨੂੰ ਵੀ ਸਿੱਖ ਕੌਮ ਪਾਸੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਗਰ ਗੁਰਦੁਆਰਾ ਸਾਹਿਬਾਨ ਨਾ ਹੁੰਦੇ ਤਾਂ ਉੱਤਰੀ ਭਾਰਤ ਮੁਸਲਮਾਨ ਹੋਣਾ ਸੀ।
ਇਹ ਖ਼ਬਰ ਵੀ ਪੜ੍ਹੋ - ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਹਰਾਇਆ, ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਭਾਵੁਕ ਪੋਸਟ
1984 ਦੇ ਸਿੱਖ ਕਤਲੇਆਮ ਦੇ 39 ਸਾਲ ਪੂਰੇ ਹੋਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਜਥੇਦਾਰ ਨੇ ਕਿਹਾ ਕਿ ਸਿੱਖਾਂ ਨੂੰ ਕਦੇ ਵੀ ਇਨਸਾਫ ਮੰਗਣ ਨਾਲ ਨਹੀਂ ਮਿਲਿਆ ਅਤੇ ਹੁਣ ਸਮਾਂ ਆ ਗਿਆ ਹੈ ਕਿ ਸਿੱਖਾਂ ਨੂੰ ਮਜ਼ਬੂਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਦ ਸਿੱਖ ਮਜਬੂਤ ਹੋਣਗੇ ਤਾਂ ਹੀ ਇਨਸਾਫ ਸਿੱਖਾਂ ਦੇ ਕਦਮਾਂ ਵਿਚ ਆਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਪਸੀ ਫੁੱਟ ਹੀ ਸਿੱਖਾਂ ਨੂੰ ਇਨਸਾਫ ਨਹੀਂ ਮਿਲਣ ਦਾ ਸਭ ਤੋਂ ਵੱਡਾ ਕਾਰਨ ਬਣ ਰਿਹਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਬਾਰੇ ਬੋਲਦਿਆਂ ਕਿਹਾ ਕਿ ਸਿੱਖਾਂ ਦੀ ਮਿਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਕੋਝੇ ਯਤਨ ਕਰਕੇ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਕ ਅਜਿਹਾ ਦੌਰ ਵੀ ਆਇਆ ਸੀ ਜਦ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬੋਲਦਾ ਸੀ ਤਾਂ ਦਿੱਲੀ ਬੈਠੇ ਪ੍ਰਧਾਨ ਮੰਤਰੀ ਦੇ ਕੰਨਾਂ ਤੱਕ ਆਵਾਜ਼ ਗੂੰਜਦੀ ਸੀ ਤੇ ਉਸ ਨੂੰ ਵੀ ਜਵਾਬ ਦੇਣਾ ਪੈਂਦਾ ਸੀ, ਇਕ ਸਮਾਂ ਹੁਣ ਆ ਗਿਆ ਕਿ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖਣੇ ਪੈ ਰਹੇ ਹਨ ਅਤੇ ਫਿਰ ਵੀ ਕਾਰਵਾਈ ਨਹੀਂ ਹੋ ਰਹੀ। ਇਸ ਤੋਂ ਪਹਿਲਾਂ ਜਥੇਦਾਰ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਖ਼ਰਾਬ ਤਬੀਅਤ ਦਾ ਹਾਲ ਜਾਣਿਆਂ ਤੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕੀਤੀ। ਇਸ ਮੌਕੇ ਭਾਈ ਰਾਮ ਸਿੰਘ ਤੋਂ ਇਲਾਵਾ ਹੋਰ ਵੀ ਸੇਵਾਦਾਰ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਵਿਜੀਲੈਂਸ ਵੱਲੋਂ AIG ਸਿੱਧੂ ਖ਼ਿਲਾਫ਼ FIR, ਅਹੁਦੇ ਦੀ ਦੁਰਵਰਤੋਂ ਸਣੇ ਲੱਗੇ ਗੰਭੀਰ ਦੋਸ਼
NEXT STORY