ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਸੋਮਵਾਰ ਨੂੰ ਤਖਤ ਸ੍ਰੀ ਦੇ ਸਕੱਤਰੇਤ 'ਚ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ। ਇਸ ਦੌਰਾਨ ਜਿੱਥੇ ਸ੍ਰੀ ਨਨਕਾਣਾ ਸਾਹਿਬ 'ਚ ਛੇਵਾਂ ਤਖਤ ਸਥਾਪਿਤ ਕਰਨ ਦੀ ਮੰਗ ਨੂੰ ਗਲਤ ਅਤੇ ਪੰਥ ਵਿਰੋਧੀ ਦੱਸਿਆ ਗਿਆ, ਉੱਥੇ ਹੀ ਸਿੰਘ ਸਾਹਿਬਾਨ ਨੇ ਜੇਲ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਕੋਸ਼ਿਸ਼ਾਂ ਤੇਜ਼ ਕਰਨ ਲਈ ਐੱਸ. ਜੀ. ਪੀ. ਸੀ. ਨੂੰ ਨਿਰਦੇਸ਼ ਦਿੱਤੇ। ਇਸ ਦੌਰਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਰਾਜੋਆਣਾ ਦੀ ਰਿਹਾਈ ਲਈ ਰਾਸ਼ਟਰਪਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਇਸ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਦੀ ਡਿਊਟੀ ਲਾਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਰਾਜੋਆਣਾ ਦੀ ਰਿਹਾਈ ਸਬੰਧੀ ਅਪੀਲ ਨੂੰ 7 ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਕੋਈ ਸੁਣਵਾਈ ਨਹੀਂ ਹੋਈ।
ਵਾਘਾ ਸਰਹੱਦ ਰਾਹੀਂ ਨਵਜੋਤ ਸਿੱਧੂ ਪਾਕਿਸਤਾਨ ਰਵਾਨਾ
NEXT STORY