ਬਠਿੰਡਾ/ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ/ਕੁਲਦੀਪ ਸਿੰਘ ਰਿਣੀ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਇਕੱਤਰਤਾ 28 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਜਾ ਰਹੀ ਸੀ। ਇਸ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਵੱਡੇ ਖ਼ੁਲਾਸੇ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - ਇਨ੍ਹਾਂ ਮੁਲਾਜ਼ਮਾਂ ਦੀ ਤਨਖ਼ਾਹ 'ਚੋਂ ਕੱਟੇ ਜਾਣਗੇ 10-10 ਹਜ਼ਾਰ! ਜਾਰੀ ਹੋ ਗਏ ਸਖ਼ਤ ਹੁਕਮ
ਗਿਆਨੀ ਹਰਪ੍ਰੀਤ ਸਿੰਘ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰ ਕੇ ਕਿਹਾ ਕਿ ਉਕਤ ਮੀਟਿੰਗ ਵਿਚ ਗੁਰਮਤਿ ਦੀ ਰੌਸ਼ਨੀ 'ਚ ਵੱਡੇ ਫ਼ੈਸਲੇ ਹੋ ਸਕਦੇ ਸਨ, ਪਰ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਮੀਟਿੰਗ ਹੀ ਮੁਲਤਵੀ ਨਹੀਂ ਹੋਈ, ਸਗੋਂ ਮੇਰੇ ਖ਼ਿਲਾਫ਼ ਬਣੀ 3 ਮੈਂਬਰੀ ਕਮੇਟੀ ਵੱਲੋਂ ਪੜਤਾਲ ਵੀ ਤੇਜ਼ ਕਰ ਦਿੱਤੀ ਗਈ ਹੈ। ਇਸ ਕਮੇਟੀ ਦੀ ਅਗਵਾਈ ਬਾਦਲਾਂ ਦੇ ਮੈਸੇਂਜਰ ਕਰ ਰਹੇ ਹਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢੇ ਹੋਏ ਲੀਡਰ ਇਸ ਦੀ ਸਰਪ੍ਰਸਤੀ ਕਰ ਰਹੇ ਹਨ। ਉਸ ਵੱਲੋਂ ਆਪਣੀ ਗੱਡੀ ਵਿਚ ਬਿਠਾ ਕੇ ਮੇਰੇ ਵਿਰੁੱਧ ਗਵਾਹ ਭੁਗਤਾਏ ਜਾ ਰਹੇ ਹਨ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਾਵਨ ਧਰਤੀ 'ਤੇ ਜਾ ਕੇ ਮੇਰੇ ਬਾਰੇ ਪੁੱਛ ਪੜਤਾਲ ਕੀਤੀ ਗਈ ਹੈ ਤੇ ਇੱਥੇ ਮੁਲਾਜ਼ਮਾਂ 'ਤੇ ਦਬਾਅ ਪਾਇਆ ਗਿਆ ਕਿ ਮੇਰੇ ਵਿਰੁੱਧ ਲਿਖ ਕੇ ਦੇਣ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰੀਆਂ ਦੇ ਸਨਮੁਖ ਪੇਸ਼ ਹੋ ਕੇ ਮਰਿਆਦਾ ਦੀ ਉਲੰਘਣਾ ਕੀਤੀ ਹੈ। ਮੈਨੂੰ ਖੁਸ਼ੀ ਹੈ ਕਿ ਇਨ੍ਹਾਂ ਦੇ ਆਖ਼ੇ 'ਤੇ ਕਿਸੇ ਨੇ ਕੁਝ ਲਿਖ ਕੇ ਨਹੀਂ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ 2 ਦਿਨ ਪਵੇਗਾ ਮੀਂਹ! ਜਾਣੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਬਹੁਤ ਤੇਜ਼ੀ ਦੇ ਨਾਲ ਮੇਰੇ ਖ਼ਿਲਾਫ਼ ਪੜਤਾਲ ਨੂੰ ਅੱਗੇ ਵਧਾਇਆ ਜਾਵੇਗਾ ਤੇ ਆਉਣ ਵਾਲੇ ਕੁਝ ਦਿਨਾਂ ਵਿਚ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਸੱਦ ਕੇ ਮੇਰੀਆਂ ਸੇਵਾਵਾਂ ਖ਼ਤਮ ਕੀਤੀਆਂ ਜਾਣਗੀਆਂ। ਉਸ ਤੋਂ ਬਾਅਦ 5 ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ "ਜਲਦੀ ਕਰੋ, ਮੇਰੇ 'ਤੇ ਦੋਸ਼ ਲਾਓ, ਮੈਨੂੰ ਬਾਹਰ ਕੱਢੋ, ਮੇਰੀਆਂ ਸੇਵਾਵਾਂ ਖ਼ਤਮ ਕਰੋ। ਫ਼ਿਰ ਉਸ ਤੋਂ ਬਾਅਦ ਮੈਂ ਆਪਣੇ ਪੰਥ ਅਤੇ ਕੌਮ ਦੇ ਸਹਿਯੋਗ ਨਾਲ ਆਪਣੇ ਖ਼ਿਲਾਫ਼ ਸਿਰਜੇ ਨੈਰੇਟਿਵ ਦਾ ਜਵਾਬ ਦੇਣ ਦਾ ਯਤਨ ਜ਼ਰੂਰ ਕਰਾਂਗਾ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਪੰਜ ਸਿੰਘ ਸਾਹਿਬਾਨ ਦੀ 28 ਜਨਵਰੀ ਨੂੰ ਹੋਣ ਵਾਲੀ ਇਕੱਤਰਤਾ ਮੁਲਤਵੀ
NEXT STORY