ਅੰਮ੍ਰਿਤਸਰ (ਸਰਬਜੀਤ) : ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲੀ ਆਗੂਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਸਕੱਤਰ ਰਘਬੀਰ ਸਿੰਘ ਰਾਜਾਸਾਂਸੀ ਤੇ ਹੋਰ ਅਕਾਲੀ ਆਗੂਆਂ ਨਾਲ ਪਿੰਡ ਸ਼ਾਰਦਾ, ਨਿਆਦੀਆਂ ਖੁਰਦ, ਘੜਿਆਲ, ਨਿਆਦੀਆਂ ਕਲਾਂ, ਜਸਰਾ ਉੜ, ਅਵਾਣਪੁਰ, ਧੂੜ ਅਤੇ ਮਸਤਗੜ੍ਹ ਤੋਂ ਇਲਾਵਾ ਹੋਰ ਵੀ ਪਿੰਡਾਂ ਦਾ ਦੌਰਾ ਕਰਨ ਉਪਰੰਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤਾਂ ਦੇਖਿਆ ਗਿਆ ਕਿ ਇਸ ਵੱਡੇ ਨੁਕਸਾਨ ਦੇ ਚੱਲਦੇ ਹਰ ਪੰਜਾਬ ਵਾਸੀ ਮਾਨਸਿਕ ਤੌਰ ਤੇ ਤਣਾਅ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਇਸ ਔਖੀ ਘੜੀ ਵਿੱਚ ਮਦਦ ਲਈ ਅੱਗੇ ਆਈਆਂ ਸਾਰੀਆਂ ਧਾਰਮਿਕ, ਸਮਾਜਿਕ ਜਥੇਬੰਦੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।
ਇਹ ਵੀ ਪੜ੍ਹੋ : WhatsApp Cloning ਪਿੱਛੇ ਲੜ ਪਏ ਪਤੀ-ਪਤੀ! ਥਾਣੇ ਪਹੁੰਚਿਆ ਮਾਮਲਾ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੰਘ ਨੇ ਪਾਰਟੀ ਵੱਲੋਂ ਕੀਤੇ ਗਏ ਵੱਡੇ ਉੱਦਮ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਇੱਕ ਲੱਖ ਲੀਟਰ ਡੀਜ਼ਲ ਪਾਣੀ ਦੀ ਨਿਕਾਸੀ ਅਤੇ ਖੇਤੀ ਜ਼ਰੂਰਤਾਂ ਲਈ ਕਣਕ ਦਾ ਬੀਜ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪੜ੍ਹਾਈ ਕਰ ਰਹੇ ਬੱਚਿਆਂ ਲਈ ਕਾਪੀਆਂ, ਕਿਤਾਬਾਂ ਅਤੇ ਹੋਰ ਸਟੇਸ਼ਨਰੀ ਦਾ ਜ਼ਰੂਰੀ ਸਾਮਾਨ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਹੜ੍ਹ ਦੀ ਮਾਰ ਦੇ ਚੱਲਦੇ ਗੁਰੂਘਰਾਂ ਦੀਆਂ ਇਮਾਰਤਾਂ ਦਾ ਵੱਡਾ ਨੁਕਸਾਨ ਹੋਇਆ, ਇਸ ਲਈ ਵੱਖਰੇ ਤੌਰ ਤੇ ਉਪਰਾਲੇ ਕੀਤੇ ਜਾਣਗੇ ਅਤੇ ਨਾਲ ਹੀ ਗੁਰੂਘਰਾਂ ਦੇ ਵਜ਼ੀਰਾਂ (ਗ੍ਰੰਥੀ ਸਿੰਘਾਂ) ਦਾ ਆਰਥਿਕ ਨੁਕਸਾਨ ਹੋਇਆ ਹੈ। ਉਨ੍ਹਾਂ ਦੇ ਮੁੜ ਵਸੇਬੇ ਅਤੇ ਆਰਥਿਕ ਮਦਦ ਲਈ ਪਾਰਟੀ ਆਪਣਾ ਯੋਗਦਾਨ ਪਾਵੇਗੀ।
ਇਸ ਮੌਕੇ ਸਾਬਕਾ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸਾਂਸਦ ਰਤਨ ਸਿੰਘ ਅਜਨਾਲਾ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਐੱਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਸਤਵਿੰਦਰ ਸਿੰਘ ਟੌਹੜਾ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਊਆਂ ਦਾ ਭਰਿਆ ਕੈਂਟਰ ਫੜਿਆ, 20 ਮਰੀਆਂ ਤੇ 5 ਜ਼ਿੰਦਾ ਬਰਾਮਦ
NEXT STORY