ਜੰਡਿਆਲਾ ਗੁਰੂ (ਮਾਂਗਟ)-ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਅਤੇ ਪੰਥ ਇਕ ਅਜਿਹੇ ਮੋੜ ’ਤੇ ਖੜ੍ਹੇ ਹਨ, ਜਿੱਥੇ ਸਿਆਸੀ ਸਹੂਲਤ ਨਹੀਂ ਸਗੋਂ ਸੱਚੀ ਪੰਥਕ ਏਕਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਥਕ ਮਸਲਿਆਂ ਨੂੰ ਨਿੱਜੀ ਲਾਭ ਜਾਂ ਪਾਰਟੀਬਾਜ਼ੀ ਦੀ ਨਜ਼ਰ ਨਾਲ ਵੇਖਣਾ ਪੰਥ ਨਾਲ ਧੋਖਾ ਹੈ। ਇਹ ਪ੍ਰਗਟਾਵਾ ਉਨ੍ਹਾਂ ਪਿੰਡ ਜਾਣੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਦਲਜਿੰਦਰਬੀਰ ਸਿੰਘ ਵਿਰਕ ਦੇ ਗ੍ਰਹਿ ਵਿਖੇ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭਿਆਨਕ ਹਾਦਸੇ ਨੇ ਵਿਛਾਏ ਸੱਥਰ, ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ’ਤੇ ਗਹਿਰੀ ਚਿੰਤਾ ਜਤਾਉਂਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਸਲਾ ਸਿਰਫ਼ ਕਾਗਜ਼ੀ ਰਿਕਾਰਡ ਜਾਂ ਜਾਂਚ ਕਮੇਟੀਆਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਦੋਸ਼ੀਆਂ ਦੀ ਸਪੱਸ਼ਟ ਜਵਾਬਦੇਹੀ ਤੈਅ ਕਰਨ ਅਤੇ ਸੱਚ ਸੰਗਤ ਦੇ ਸਾਹਮਣੇ ਲਿਆਂਦੇ ਜਾਣ ਦੀ ਮੰਗ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮਾਮਲੇ ’ਚ ਕੋਈ ਵੀ ਸਮਝੌਤਾ ਪੰਥ ਨਾਲ ਨਿਆਂ ਨਹੀਂ ਹੋਵੇਗਾ।
ਐੱਸ. ਜੀ. ਪੀ. ਸੀ. ਚੋਣਾਂ ਅਤੇ ਪਾਰਦਰਸ਼ਤਾ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਥਕ ਵੰਡ ਨੇ ਹਮੇਸ਼ਾ ਪੰਥ ਨੂੰ ਕਮਜ਼ੋਰ ਅਤੇ ਬਾਹਰੀ ਤਾਕਤਾਂ ਨੂੰ ਮਜ਼ਬੂਤ ਕੀਤਾ ਹੈ। ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਚੋਣਾਂ ਸਿਰਫ਼ ਪ੍ਰਬੰਧਕ ਬਦਲਣ ਦੀ ਕਾਰਵਾਈ ਨਹੀਂ, ਸਗੋਂ ਪੰਥ ਦੀ ਦਿਸ਼ਾ ਤੈਅ ਕਰਨ ਵਾਲਾ ਫ਼ੈਸਲਾ ਹਨ। ਉਨ੍ਹਾਂ ਮੰਗ ਕੀਤੀ ਕਿ ਇਹ ਚੋਣਾਂ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਪੰਥਕ ਮਰਿਆਦਾ ਅਨੁਸਾਰ ਕਰਵਾਈਆਂ ਜਾਣ ਤਾਂ ਜੋ ਸੰਸਥਾ ’ਤੇ ਸੰਗਤ ਦਾ ਭਰੋਸਾ ਮੁੜ ਬਣ ਸਕੇ।
ਇਹ ਵੀ ਪੜ੍ਹੋ: ਪੰਜਾਬ: ਕੁੜੀ ਦਾ ਸ਼ਰਮਨਾਕ ਕਾਰਾ! ਬਜ਼ੁਰਗ ਦੀ ਬਣਾਈ ਅਸ਼ਲੀਲ ਵੀਡੀਓ ਤੇ ਫ਼ਿਰ...
ਨਵੀਂ ਸਿਆਸੀ ਦਿਸ਼ਾ ਦਾ ਸੱਦਾ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਪੁਨਰ-ਸੁਰਜੀਤ ਨੌਜਵਾਨਾਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਨਾਲ ਲੈ ਕੇ ਪੰਜਾਬ ਨੂੰ ਇਕ ਨਵੀਂ ਸਿਆਸੀ ਦਿਸ਼ਾ ਦੇਣ ਲਈ ਕੰਮ ਕਰੇਗੀ। ਇਸ ਮੌਕੇ ਜਥੇਦਾਰ ਗੋਪਾਲ ਸਿੰਘ ਜਾਣੀਆਂ, ਸੁੱਚਾ ਸਿੰਘ ਛੋਟੇਪੁਰ, ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ, ਪ੍ਰਧਾਨ ਦਲਜਿੰਦਰਬੀਰ ਸਿੰਘ ਵਿਰਕ, ਸ਼ਹਿਰੀ ਪ੍ਰਧਾਨ ਮਨਿੰਦਰ ਸਿੰਘ ਧੁੰਨਾ, ਬੀਬੀ ਮਨਜੀਤ ਕੌਰ ਜ਼ਿਲਾ ਡੈਲੀਗੇਟ, ਜੁਗਰਾਜ ਸਿੰਘ ਧੂਲਕਾ, ਬਚਿੱਤਰ ਸਿੰਘ, ਚਰਨਜੀਤ ਸਿੰਘ ਮੱਖਣਵਿੰਡੀ, ਗੁਰਦੇਵ ਸਿੰਘ ਤਿਮੋਵਾਲ, ਭੁਪਿੰਦਰ ਸਿੰਘ ਜਾਣੀਆਂ, ਜਸਵੰਤ ਸਿੰਘ ਜਾਣੀਆਂ, ਕੇਵਲ ਸਿੰਘ ਖਾਲਸਾ, ਹਰਜਿੰਦਰ ਸਿੰਘ, ਇਕਬਾਲ ਸਿੰਘ ਜਲਾਲ, ਬਲਵਿੰਦਰ ਸਿੰਘ ਪੰਚ, ਸਰਬਜੀਤ ਸਿੰਘ ਨਰੈਣਗੜ੍ਹ, ਮਨਜਿੰਦਰ ਸਿੰਘ ਖੱਖ ਅਤੇ ਸਰੂਪ ਸਿੰਘ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ 'ਚ Alert, ਮੀਂਹ ਸਬੰਧੀ ਦਿੱਤੇ ਇਹ ਸੰਕੇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਿਸ਼ਤੇਦਾਰਾਂ ਤੋਂ ਪਰੇਸ਼ਾਨ ਵਿਅਕਤੀ ਨੇ ਨਿਗਲਿਆ ਜ਼ਹਿਰੀਲਾ ਪਦਾਰਥ
NEXT STORY