ਅੰਮ੍ਰਿਤਸਰ (ਸਰਬਜੀਤ) : ਬਠਿੰਡਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੈਨਾਲ ਕਲੋਨੀ, ਮੁਲਤਾਨੀਆ ਰੋਡ ਵਿਖੇ ਪਿਛਲੇ ਦਿਨੀਂ ਦੋ ਲੜਕੀਆਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਨੰਦ ਕਾਰਜ ਕਰਵਾਉਣ ਦੀ ਘਟਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਨੈਤਿਕ ਅਤੇ ਧਾਰਮਿਕ ਤੌਰ ’ਤੇ ਘੋਰ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਅਨੰਦ ਕਾਰਜ ਵਿਚ ਸ਼ਾਮਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਸਾਰੇ ਕੰਮਕਾਜਾਂ ’ਤੇ ਤੁਰੰਤ ਰੋਕ ਦਾ ਆਦੇਸ਼ ਦਿੱਤਾ ਹੈ।
ਇਹ ਵੀ ਪੜ੍ਹੋ : ਅੱਤਵਾਦੀ ਗੁਰਪਤਵੰਤ ਪੰਨੂ ’ਤੇ ਐੱਨ. ਆਈ. ਏ. ਦੀ ਵੱਡੀ ਕਾਰਵਾਈ, ਜਾਇਦਾਦਾਂ ਜ਼ਬਤ
ਸਿੰਘ ਸਾਹਿਬ ਨੇ ਕਿਹਾ ਕਿ ਦੋ ਲੜਕੀਆਂ ਦਾ ਵਿਆਹ ਸਿੱਖ ਰਹਿਤ ਮਰਿਆਦਾ ਦੇ ਉਲਟ ਤਾਂ ਹੈ ਹੀ ਬਲਕਿ ਗੈਰ-ਕੁਦਰਤੀ ਵੀ ਹੈ। ਉਨ੍ਹਾਂ ਨੇ ਸੰਸਾਰ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਨੂੰ ਇਸ ਉਲਟ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਸੁਚੇਤ ਰਹਿਣ ਦਾ ਆਦੇਸ਼ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿਚ ਸਿੱਖਾਂ ਨੂੰ ਆਪਣੇ ਸਾਰੇ ਕਾਰਜ ਸਿੱਖ ਰਹਿਤ ਮਰਿਆਦਾ ਦੇ ਅਨੁਸਾਰ ਹੀ ਕਰਨੇ ਚਾਹੀਦੇ ਹਨ। ਸਿੰਘ ਸਾਹਿਬ ਨੇ ਬਠਿੰਡਾ ਵਿਚ 18 ਸਤੰਬਰ 2023 ਨੂੰ ਦੋ ਲੜਕੀਆਂ ਦੁਆਰਾ ਆਪਸ ਵਿਚ ਅਨੰਦ ਕਾਰਜ ਕਰਵਾਉਣ ਦੀ ਸਾਰੀ ਘਟਨਾ ਬਾਰੇ ਇਕ ਧਾਰਮਿਕ ਸਬ-ਕਮੇਟੀ ਬਣਾ ਕੇ ਜਲਦ ਤੋਂ ਜਲਦ ਇਸ ਮਾਮਲੇ ਦਾ ਨਿਪਟਾਰਾ ਕਰਨ ਲਈ ਵੀ ਕਿਹਾ ਹੈ।
ਇਹ ਵੀ ਪੜ੍ਹੋ : ਬਦਲੇ ’ਚ ਸੜ ਰਹੇ ਪਤੀ ਨੇ 14 ਸਾਲਾ ਪੁੱਤ ਨਾਲ ਮਿਲ ਕੀਤਾ ਕਾਂਡ, ਪਤਨੀ ਨੂੰ ਭਜਾਉਣ ਵਾਲੇ ਦੇ ਪਿਓ ਨੂੰ ਸ਼ਰੇਆਮ ਵੱਢਿਆ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
6ਵੀਂ ਜਮਾਤ ਦੀ ਬੱਚੀ ਨੂੰ ਅਗਵਾ ਕਰਕੇ ਕੀਤਾ ਸੀ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ 20 ਸਾਲ ਦੀ ਕੈਦ
NEXT STORY