ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੇ ਬਾਹਰ ਫਾਇਰਿੰਗ ਦੀ ਘਟਨਾ ਵਾਪਰੀ ਹੈ। ਇਸ ਦੌਰਾਨ ਉਨ੍ਹਾਂ ਦੀ ਗੱਡੀ 'ਤੇ ਵੀ ਗੋਲੀ ਦੇ ਨਿਸ਼ਾਨ ਪਾਏ ਗਏ ਹਨ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਡਰਾਈਵਰ ਨੇ ਗੱਡੀ ਸਾਫ਼ ਕਰਦੇ ਸਮੇਂ ਗੱਡੀ ਵਿੱਚ ਫਸੀ ਹੋਈ ਗੋਲੀ ਦੇਖੀ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਅਤੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ
ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਖੁਦ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ 12 ਤਾਰੀਖ਼ ਨੂੰ ਰਾਤ ਕਰੀਬ 11 ਵਜੇ ਇੱਕ ਆਵਾਜ਼ ਸੁਣਾਈ ਦਿੱਤੀ। ਫੁਟੇਜ ਵਿੱਚ ਇੱਕ ਨੌਜਵਾਨ ਫੋਨ 'ਤੇ ਗੱਲ ਕਰ ਰਿਹਾ ਸੀ ਅਤੇ ਗੇੜੇ ਦਿੰਦਾ ਦਿਖਾਈ ਦਿੱਤਾ। ਸਾਬਕਾ ਜਥੇਦਾਰ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਪਹਿਲਾਂ ਕੋਈ ਧਮਕੀ ਭਰਿਆ ਕਾਲ ਨਹੀਂ ਆਇਆ ਸੀ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਸੁਰੱਖਿਆ ਸਖ਼ਤ ਹੋਣ ਦੇ ਬਾਵਜੂਦ ਇਸ ਤਰ੍ਹਾਂ ਦੀ ਘਟਨਾ ਵਾਪਰਨਾ ਵੱਡਾ ਸਵਾਲ ਖੜ੍ਹਾ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ- NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬਾਜਵਾ ਦੇ ਸੁਰ ਬਦਲੇ, ਜਾਣੋ ਕੀ ਦਿੱਤਾ ਬਿਆਨ
NEXT STORY