ਚੰਡੀਗੜ੍ਹ (ਵੈੱਬ ਡੈਸਕ)- ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੀਆਂ ਕੁਝ ਧਾਰਾਵਾਂ ਅਤੇ ਪ੍ਰਾਵਧਾਨਾਂ ਨੂੰ ਲੈ ਕੇ ਉਠੇ ਇਤਰਾਜ਼ਾਂ 'ਤੇ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ 7 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕਾਨੂੰਨ ਦੀਆਂ ਧਾਰਾਵਾਂ 'ਤੇ ਸਾਹਮਣੇ ਆਏ ਇਤਰਾਜ਼ਾਂ, ਉਨ੍ਹਾਂ ਦੇ ਕਾਨੂੰਨੀ ਪੱਖਾਂ ਅਤੇ ਅਗਲੀ ਪ੍ਰਕਿਰਿਆ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਨੇ ਐਕਟ ਨੂੰ ਲੈ ਕੇ ਆਪਣੇ ਸੁਝਾਅ ਦਿੱਤੇ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਐਕਟ ਦੀਆਂ ਕੁਝ ਧਾਰਾਵਾਂ ਨੂੰ ਲੈ ਕੇ ਜੋ ਇਤਰਾਜ਼ ਸਾਹਮਣੇ ਆਏ ਹਨ, ਉਨ੍ਹਾਂ ਦਾ ਹੱਲ ਕੀਤਾ ਜਾਣਾ ਜ਼ਰੂਰੀ ਹੈ। ਇਸ ਲਈ ਕਾਨੂੰਨੀ ਮਾਹਿਰਾਂ ਤੋਂ ਸਲਾਹ ਲੈ ਕੇ ਸਾਰੇ ਪੱਖਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਾਨੂੰਨ ਦੇ ਉਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਕਮੇਟੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਰਿਆਦਾ ਨਾਲ ਸਬੰਧਤ ਇਸ ਕਾਨੂੰਨ 'ਚ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਮੀ ਨਹੀਂ ਰਹਿਣੀ ਚਾਹੀਦੀ। ਪ੍ਰਸਤਾਵਿਤ ਸੋਧਾਂ ਨੂੰ ਸੰਵਿਧਾਨਕ ਅਤੇ ਕਾਨੂੰਨੀ ਪ੍ਰਾਵਧਾਨਾਂ ਮੁਤਾਬਕ ਤਿਆਰ ਕਰਨ 'ਤੇ ਵੀ ਵਿਚਾਰ ਕੀਤਾ ਗਿਆ।
ਇਹ ਵੀ ਪੜ੍ਹੋ- MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ
ਸਰਕਾਰ ਵੱਲੋਂ ਗਠਿਤ 7 ਮੈਂਬਰੀ ਕਮੇਟੀ 'ਚ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਆਈਪੀਐਸ (ਸੇਵਾਮੁਕਤ) ਜਤਿੰਦਰ ਸਿੰਘ ਔਲਖ ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ- LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ
ਮੀਟਿੰਗ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਵਿਚਾਰ-ਵਟਾਂਦਰਾ ਕਰਕੇ ਐਕਟ 'ਚ ਜ਼ਰੂਰੀ ਸੋਧਾਂ ਕਰਨ ਦੀ ਪ੍ਰਕਿਰਿਆ ’ਤੇ ਵੀ ਚਰਚਾ ਹੋਈ। ਕਮੇਟੀ ਵੱਲੋਂ ਕਾਨੂੰਨ ਦੇ ਵੱਖ-ਵੱਖ ਪ੍ਰਾਵਧਾਨਾਂ ਦੀ ਸਮੀਖਿਆ ਕਰਕੇ ਸਰਕਾਰ ਨੂੰ ਸੁਝਾਅ ਦਿੱਤੇ ਜਾਣਗੇ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ 5 ਮੈਂਬਰੀ ਕਮੇਟੀ ਨਾਲ ਵੀ ਰਾਬਤਾ ਕੀਤਾ ਜਾਵੇਗਾ ਅਤੇ ਜਲਦੀ ਇਸ ਵਿਸ਼ੇ 'ਤੇ ਅਗਲੀ ਮੀਟਿੰਗ ਸੱਦੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਅਜਿਹਾ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕਰਨਾ ਹੈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਰਿਆਦਾ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਸੋਧਾਂ ’ਤੇ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਤੋਂ ਦਿੱਤਾ ਅਸਤੀਫ਼ਾ
NEXT STORY