ਅੰਮ੍ਰਿਤਸਰ(ਸਰਬਜੀਤ)- ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ ਵਿਖੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ । ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਾ ਚਾਹੀਦਾ ਸਗੋਂ ਵੱਧ ਤੋਂ ਵੱਧ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ DC ਨੇ ਲਿਆ ਵੱਡਾ ਫੈਸਲਾ, ਝੁੱਗੀਆਂ-ਝੌਂਪੜੀਆਂ ਵਾਲੇ ਇਲਾਕਿਆਂ 'ਚ...
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਇਸ ਘਟਨਾ ਦੇ ਪਿੱਛੇ ਜੋ ਮੁੱਖ ਦੋਸ਼ੀ ਹਨ, ਉਨ੍ਹਾਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ । ਸਿੰਘ ਸਾਹਿਬ ਜੀ ਨੇ ਕਿਹਾ ਕਿ ਸਿੱਖ ਕੌਮ ਲਈ ਜੂਨ ਦਾ ਪਹਿਲਾ ਹਫਤਾ ਅਤੀ ਦੁਖਦਾਈ ਹੁੰਦਾ ਹੈ। ਇਸ ਮੌਕੇ ਅਜਿਹੀਆਂ ਘਟਨਾਵਾਂ ਦਾ ਵਾਪਰ ਜਾਣਾ ਕੌਮ ਨੂੰ ਹੋਰ ਵੀ ਪੀੜਾ ਦੇਣ ਵਾਲਾ ਹੁੰਦਾ ਹੈ । ਸਿੰਘ ਸਾਹਿਬ ਜੀ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਇਸ ਵਿਅਕਤੀ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ ਤਾਂ ਜੋ ਹੋਰ ਘਟਨਾਵਾਂ ਨੂੰ ਠੱਲ੍ਹ ਪੈ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਰਾਜੋਆਣਾ ਨਾਲ ਮੁਲਾਕਾਤ
NEXT STORY