ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਈ, ਜਿਸ ਦੌਰਾਨ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਗਿਆਨੀ ਸੁਲਤਾਨ ਸਿੰਘ ਨੂੰ ਵੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਸੇਵਾਵਾਂ ਤੋਂ ਹਟਾ ਦਿੱਤਾ ਗਿਆ ਹੈ। ਮੀਟਿੰਗ ਉਪੰਰਤ ਪੱਤਰਕਾਰਾਂ ਨੂੰ SGPC ਮੈਂਬਰ ਕੁਲਵੰਤ ਸਿੰਘ ਪੁੜੈਣ ਨੇ ਦੱਸਿਆ ਕਿ ਅੱਜ ਬੈਠਕ ਦੌਰਾਨ ਗਿਆਨੀ ਰਘਬੀਰ ਸਿੰਘ ਦੀਆਂ ਜਥੇਦਾਰ ਵਜੋਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹਾਲਾਂਕਿ ਉਹ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਦੇ ਨਾਲ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਹੈੱਡ ਗ੍ਰੰਥੀ ਬਣੇ ਰਹਿਣਗੇ।
ਇਹ ਵੀ ਪੜ੍ਹੋ- ਗਿਆਨੀ ਰਘਬੀਰ ਸਿੰਘ ਨੂੰ ਹਟਾਉਣ ਪਿੱਛੋਂ ਨਵੇਂ ਜਥੇਦਾਰਾਂ ਦੀ ਨਿਯੁਕਤੀ
ਇੱਥੇ ਦੱਸ ਦੇਈਏ ਕਿ ਅੱਜ ਦੀ ਇਕੱਤਰਤਾ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਅਜੇ ਤੱਕ ਕੋਈ ਵਿਚਾਰ ਚਰਚਾ ਨਹੀਂ ਕੀਤੀ ਗਈ। ਹਾਲਾਂਕਿ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰਾਂਸਪੋਰਟ ਅਫ਼ਸਰ ਵੱਲੋਂ ਇਨ੍ਹਾਂ ਟਰੱਕਾਂ ਤੇ ਬੱਸਾਂ 'ਤੇ ਵੱਡੀ ਕਾਰਵਾਈ, ਵਸੂਲਿਆ ਲੱਖਾਂ ਦਾ ਜੁਰਮਾਨਾ
NEXT STORY