ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਖਨੌਰੀ ਕੋਲ ਕਿਸਾਨਾਂ 'ਤੇ ਪੁਲਸ ਦੁਆਰਾ ਚਲਾਈਆਂ ਗਈਆਂ ਸਿੱਧੀਆਂ ਗੋਲੀਆਂ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋਣ ਅਤੇ ਕਈਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਕਿਸਾਨ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਹਨ, ਨਾ ਕਿ ਦੇਸ਼ ਦੇ ਦੁਸ਼ਮਣ, ਘੁਸਪੈਠੀਏ, ਜਿਨ੍ਹਾਂ ਵੱਲ ਸਰਕਾਰ ਸਿੱਧੀਆਂ ਗੋਲੀਆਂ ਚਲਾ ਕੇ ਉਨ੍ਹਾਂ ਦੀਆਂ ਛਾਤੀਆਂ ਅਤੇ ਸਿਰ ਵਿੰਨ੍ਹ ਰਹੀ ਹੈ। ਉਨ੍ਹਾਂ ਨੂੰ ਆਪਣੇ ਜਮਹੂਰੀ ਅਧਿਕਾਰ ਤਹਿਤ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਤੋਂ ਰੋਕਣ ਵਾਸਤੇ ਸਰਕਾਰ ਵਲੋਂ ਵਰਤੇ ਹਥਕੰਡੇ ਕਿਸੇ ਵੀ ਤਰ੍ਹਾਂ ਜੱਲ੍ਹਿਆਂਵਾਲੇ ਬਾਗ ‘ਚ ਅੰਗਰੇਜ਼ ਹਕੂਮਤ ਵਲੋਂ ਭਾਰਤੀਆਂ ਨਾਲ ਕੀਤੇ ਜ਼ੁਲਮ ਤੋਂ ਘੱਟ ਨਹੀਂ ਹਨ।
ਇਹ ਵੀ ਪੜ੍ਹੋ : ਫ਼ਾਜ਼ਿਲਕਾ 'ਚ 4 ਦੋਸਤਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ, ਸ਼ਰਾਬ ਪੀ ਕੇ ਆਪਣੇ ਹੀ ਦੋਸਤ ਦਾ ਕੀਤਾ ਸੀ ਕਤਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਪਿਛਲੇ ਦਿਨਾਂ ਤੋਂ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਕੋਲੋਂ ਆਪਣੀਆਂ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਹੋਰ ਹੱਕ ਮੰਗ ਕਰ ਰਹੇ ਹਨ ਪਰ ਸਰਕਾਰ ਆਪਣੇ ਕੰਨ੍ਹ ਤੇ ਅੱਖਾਂ ਬੰਦ ਕਰੀ ਬੈਠੀ ਹੈ। ਜਿਸ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਨਹੀਂ ਕਰਨਾ ਚਾਹੁੰਦੀ। ਉਸ ਦੀ ਨੀਅਤ ਖ਼ਰਾਬ ਹੈ। ਜੇਕਰ ਸਰਕਾਰ ਸੰਜੀਦਾ ਹੁੰਦੀ ਤਾਂ ਮਸਲੇ ਦੇ ਹੱਲ ਲਈ ਗੱਲਬਾਤ ਹੁੰਦੀ, ਗੋਲੀਬਾਰੀ ਨਾ ਕੀਤੀ ਜਾਂਦੀ। ਕਿਸੇ ਵੀ ਮਸਲੇ ਦੇ ਹੱਲ ਲਈ ਪਹਿਲਾਂ ਸਾਜਗਾਰ ਮਾਹੌਲ ਬਣਾਇਆ ਜਾਂਦਾ ਹੈ। ਮਾਹੌਲ ਤਦ ਬਣ ਸਕਦਾ ਜੇਕਰ ਪੰਜਾਬ-ਹਰਿਆਣਾ ਦੀ ਹੱਦ ਤੋਂ ਬੈਰੀਕੇਡ ਹਟਾਏ ਜਾਂਦੇ।ਕਿਸਾਨਾਂ ਵੱਲ ਨੂੰ ਮੂੰਹ ਕਰਕੇ ਸ਼ਾਰਪ ਸੂਟਰ ਨਾ ਤਾਇਨਾਤ ਕੀਤੇ ਜਾਂਦੇ। ਕਿਸਾਨਾਂ ‘ਤੇ ਡਾਂਗਾਂ, ਗੋਲੀਆਂ, ਅੱਥਰੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਤੋਪਾਂ ਨਾ ਛੱਡੀਆਂ ਜਾਂਦੀਆਂ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦੌਰਾਨ ਸ਼ੁਭਕਰਨ ਦੀ ਮੌਤ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਗਿਆਨੀ ਰਘਬੀਰ ਸਿੰਘ ਨੇ ਅੱਗੇ ਆਖਿਆ ਕਿ ਸਾਡੇ ਦੇਸ਼ ਦੇ ਲੋਕਾਂ ਦਾ ਨਾਅਰਾ ਰਿਹਾ ਹੈ, ‘ਜੈ ਜਵਾਨ, ਜੈ ਕਿਸਾਨ’, ਕਿਉਂਕਿ ਜਵਾਨ ਦੇਸ਼ ਦੀਆਂ ਸਰਹੱਦਾਂ ‘ਤੇ ਰਾਖ਼ੀ ਕਰਦਾ ਹੈ ਅਤੇ ਕਿਸਾਨ ਖੇਤਾਂ ਵਿਚ ਅੰਨ ਉਗਾ ਕੇ ਦੇਸ਼ ਦਾ ਢਿੱਡ ਭਰਦਾ ਹੈ ਪਰ ਕਿੰਨੇ ਦੁੱਖ ਦੀ ਗੱਲ ਹੈ ਕਿ ਅੱਜ ਸਾਡਾ ਜਵਾਨ ਸਰਹੱਦਾਂ ‘ਤੇ ਰਾਖ਼ੀ ਕਰਦਾ ਹੋਇਆ ਦੁਸ਼ਮਣ ਦੀਆਂ ਗੋਲੀਆਂ ਖਾ ਰਿਹਾ ਹੈ ਅਤੇ ਕਿਸਾਨ ਨੂੰ ਆਪਣੀ ਹੀ ਸਰਕਾਰ ਹੱਕ ਮੰਗਣ ‘ਤੇ ਆਪਣੇ ਦੇਸ਼ ਦੀ ਪੁਲਸ ਤੋਂ ਗੋਲੀਆਂ ਮਰਵਾ ਰਹੀ ਹੈ, ਜੋ ਇਕ ਲੋਕਤੰਤਰੀ ਦੇਸ਼ ਲਈ ਬੇਹੱਦ ਮੰਦਭਾਗਾ ਵਰਤਾਰਾ ਹੈ। ਅਜਿਹਾ ਗੈਰ-ਜਮਹੂਰੀ ਵਤੀਰਾ ਦੇਸ਼ ਦੇ ਭਵਿੱਖ ਲਈ ਚੰਗਾ ਨਹੀਂ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਆਖਿਆ ਕਿ ਸਰਕਾਰ ਨੂੰ ਅਜੇ ਵੀ ਆਪਣਾ ਹਠੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ ਤਾਂ ਜੋ ਦੇਸ਼ ਦੇ ਅੰਨਦਾਤਾ ਕਿਸਾਨ ਸੰਘਰਸ਼ ਛੱਡ ਕੇ ਵਾਪਸ ਮੁੜ ਕੇ ਆਪਣੀ ਕਿਰਤ ਵਿਚ ਜੁਟ ਸਕਣ।
ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਲੋਕ ਸਭਾ ਚੋਣਾਂ 'ਚ ਉਤਾਰਨ ਦੀ ਤਿਆਰੀ ’ਚ ਭਾਜਪਾ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਅਧਿਆਪਕ ਨੇ ਖੁਦਕੁਸ਼ੀ ਕਰ ਕੀਤੀ ਜੀਵਨ ਲੀਲਾ ਸਮਾਪਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ
NEXT STORY