ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਗਏ ਕੌਮੀ ਤਿਉਹਾਰ ਹੋਲੇ-ਮਹੱਲੇ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਹੁੱਲੜਬਾਜ਼ੀ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਜੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ। ਸਿੰਘ ਸਾਹਿਬ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਆਪਣੇ ਪਿਆਰੇ ਖਾਲਸਾ ਪੰਥ ਨੂੰ ਬਖ਼ਸ਼ਿਸ਼ ਕੀਤਾ ਹੋਇਆ ਕੌਮੀ ਤਿਉਹਾਰ ਹੋਲਾ-ਮਹੱਲਾ ਸਮੁੱਚੇ ਖਾਲਸਾ ਪੰਥ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਚੜ੍ਹਦੀ ਕਲਾ ਦੇ ਨਾਲ ਮਨਾਇਆ ਗਿਆ।
ਇਸ ਦੌਰਾਨ ਲੱਖਾਂ ਦੀ ਤਾਦਾਦ ’ਚ ਸੰਗਤਾਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਅਤੇ ਹੋਰ ਗੁਰੂ ਘਰਾਂ ’ਚ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆ। ਉਨ੍ਹਾਂ ਕਿਹਾ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਕਮੇਟੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਪ੍ਰਬੰਧਕਾਂ ਵੱਲੋਂ ਸੰਗਤਾਂ ਲਈ ਬਹੁਤ ਹੀ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਮੇਲੇ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੰਗਤਾਂ ਖ਼ਾਸ ਕਰਕੇ ਔਰਤਾਂ ਨਾਲ ਸ਼ਰਾਰਤਾਂ ਕੀਤੀਆਂ ਗਈਆਂ, ਜੋ ਬਰਦਾਸ਼ਤ ਕਰਨ ਦੇ ਯੋਗ ਨਹੀਂ ਹਨ।
ਇਹ ਵੀ ਪੜ੍ਹੋ: MP ਸੁਸ਼ੀਲ ਰਿੰਕੂ ਤੇ MLA ਅੰਗੁਰਾਲ ਦੇ ਪਾਰਟੀ ਛੱਡਣ ਨਾਲ 'ਆਪ' ਦੀ ਹੋਂਦ ਡਗਮਗਾਈ, BJP ਨੂੰ ਕਈ ਸੀਟਾਂ ’ਤੇ ਮਿਲੇਗਾ ਲਾਭ
ਸਿੰਘ ਸਾਹਿਬ ਨੇ ਪ੍ਰਸ਼ਾਸਨ ਨੂੰ ਅੱਗੇ ਤੋਂ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਦੀ ਵੀ ਅਪੀਲ ਕੀਤੀ। ਹੋਲੇ-ਮਹੱਲੇ ਤੋਂ ਬਾਅਦ ਬੀਤੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਵੱਲੋਂ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਪ੍ਰੀਤ ਸਿੰਘ ਰੋਡੇ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਹਰਦੇਵ ਸਿੰਘ ਵਧੀਕ ਮੈਨੇਜਰ, ਬਾਬਾ ਜਰਨੈਲ ਸਿੰਘ ਜੀ ਕਾਰ ਸੇਵਾ ਵਾਲੇ, ਸੁਖਬੀਰ ਸਿੰਘ ਕਲਵਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ: ਗਿੱਦੜਬਾਹਾ 'ਚ ਵਾਪਰਿਆ ਦਰਦਨਾਕ ਹਾਦਸਾ, ਭਿਆਨਕ ਟੱਕਰ ਮਗਰੋਂ ਉੱਡੇ 3 ਕਾਰਾਂ ਦੇ ਪਰਖੱਚੇ, ਇਕ ਮਹਿਲਾ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੂਪਨਗਰ ਜ਼ਿਲ੍ਹਾ ਜੇਲ੍ਹ ਦੇ ਹਵਾਲਾਤੀ ਦੀ ਸ਼ੱਕੀ ਹਾਲਾਤ ’ਚ ਮੌਤ
NEXT STORY