ਭਿੱਖੀਵਿੰਡ/ਬੀੜ ਸਾਹਿਬ (ਭਾਟੀਆ, ਬਖਤਾਵਰ, ਲਾਲੂ ਘੁੰਮਣ) - ਪਿੰਡ ਮੁਗਲਾਵਾਲੇ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਪਿਆਰ ਸਿੰਘ ਖਾਲਸਾ ਵੱਲੋਂ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਉਪਰੰਤ ਮਨੋਰੰਜਨ (ਖੇਡ) ਪਾਰਕ ਦੇ ਨਿਰਮਾਣ ਦਾ ਰਸਮੀ ਉਦਘਾਟਨ ਕੀਤਾ ਗਿਆ।
ਇਸ ਦੌਰਾਨ ਬੀ. ਡੀ. ਪੀ. ਓ. ਨੇ ਆਪਣੇ ਸਾਥੀਆਂ ਨਾਲ ਪਿੰਡ 'ਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਬਣ ਰਹੇ ਪੱਕੇ ਮਕਾਨਾਂ ਦਾ ਨਿਰੀਖਣ ਕੀਤਾ। ਉਨ੍ਹਾਂ ਮਕਾਨਾਂ ਦੇ ਨਿਰਮਾਣ ਕਾਰਜਾਂ ਲਈ ਵਰਤੀ ਜਾ ਰਹੀ ਸਮੱਗਰੀ ਦੇਖਣ ਉਪਰੰਤ ਇਸ ਸਬੰਧੀ ਕੁਝ ਜ਼ੁਬਾਨੀ ਹਦਾਇਤਾਂ ਵੀ ਜਾਰੀ ਕੀਤੀਅÎਾਂ। ਇਸ ਉਪਰੰਤ ਉਨ੍ਹਾਂ ਵੱਲੋਂ ਸੀਨੀਅਰ ਕਾਂਗਰਸੀ ਆਗੂ ਸਰਬਜੀਤ ਸਿੰਘ ਡਲੀਰੀ ਦੀ ਹਾਜ਼ਰੀ 'ਚ ਪਿੰਡ ਅੰਦਰ ਬਣ ਰਹੇ ਮਨੋਰੰਜਨ ਪਾਰਕ ਦੇ ਨਿਰਮਾਣ ਦਾ ਰਸਮੀ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਮਨੋਰੰਜਨ (ਖੇਡ) ਪਾਰਕ ਪਿੰਡ ਦੇ ਲੋਕਾ ਖਾਸਕਰ ਬੱਚਿਆਂ ਅਤੇ ਬਜ਼ੁਰਗ ਉਮਰ ਦੇ ਲੋਕਾਂ ਦੀ ਸਹੂਲਤ ਲਈ ਬਣਾਇਆ ਜਾ ਰਿਹਾ ਹੈ, ਜਿਥੇ ਆ ਕਿ ਬੱਚੇ ਤੇ ਬਜ਼ੁਰਗਾਂ ਸਮੇਤ ਕੋਈ ਵੀ ਪਿੰਡ ਵਾਸੀ ਸਵੇਰ ਦੀ ਸੈਰ ਅਤੇ ਸ਼ਾਮ ਵੇਲੇ ਕਸਰਤ ਆਦਿ ਕਰ ਸਕਦੇ ਹਨ ।
ਇਸ ਸਾਬੰਧੀ ਗੱਲਬਾਤ ਕਰਦਿਆ ਸੀਨੀਅਰ ਕਾਂਗਰਸੀ ਆਗੂ ਸਰਬਜੀਤ ਸਿੰਘ ਡਲੀਰੀ ਨੇ ਕਿਹਾ ਕਿ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਸੁਪਨਾ ਹੈ ਕਿ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲਣ। ਇਸ ਮੌਕੇ ਗੁਰਸੇਵਕ ਸਿੰਘ ਪੰਚਾਇਤ ਸੈਕਟਰੀ, ਪਰਮਜੀਤ ਕੌਰ ਪੰਚਾਇਤ ਸੈਕਟਰੀ, ਦਰਸ਼ਨ ਸਿੰਘ ਸਰਪੰਚ ਆਦਿ ਹਾਜ਼ਰ ਸਨ ।
ਮੁਹੱਲਿਆਂ 'ਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ
NEXT STORY