ਮੁਕਤਸਰ ਸਾਹਿਬ\ਫਰੀਦਕੋਟ (ਤਰਸੇਮ ਢੁੱਡੀ, ਜਗਤਾਰ ਦੁਸਾਂਝ) : ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਇਸ ਦੇ ਨਾਲ ਹੀ ਪਾਰਟੀਆਂ ਵਲੋਂ ਇਕ-ਦੂਜੇ 'ਤੇ ਦੋਸ਼ ਲਾਉਣ ਦਾ ਸਿਲਸਿਲਾ ਵੀ ਜਾਰੀ ਹੈ। ਕਈ ਥਾਹੀਂ ਸਰਬ ਸੰਮਤੀ ਨਾਲ ਸਰਪੰਚ ਚੁਣੇ ਜਾ ਰਹੇ ਨੇ ਤੇ ਕਈ ਥਾਂਹੀਂ ਚੋਣਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ। ਇਸੇ ਲੜੀ 'ਚ ਗਿੱਦੜਬਾਹਾ ਦੇ ਪਿੰਡ ਕਾਉਣੀ 'ਚ ਅਕਾਲੀ ਦਲ ਨੇ ਪੰਚਾਇਤੀ ਚੋਣਾਂ ਦਾ ਬਾਈਕਾਟ ਕਰ ਦਿੱਤਾ ਹੈ। ਕਾਂਗਰਸ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਲਾਉਂਦੇ ਹੋਏ ਹਲਕਾ ਇੰਚਾਰਜ ਡਿੰਪੀ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਾਣਬੁੱਝ ਕੇ ਰੱਦ ਕੀਤੇ ਜਾ ਰਹੇ ਹਨ। ਦੂਜੇ ਪਾਸੇ ਕੁਝ ਇਸੇ ਤਰ੍ਹਾਂ ਦੇ ਇਲਜ਼ਾਮ ਫਰੀਦਕੋਟ 'ਚ ਵੀ ਲਾਏ ਜਾ ਰਹੇ ਹਨ। ਫਰੀਦਕੋਟ ਬਲਾਕ ਅਧੀਨ ਪੈਂਦੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਦੀ ਨਾਮੀਨੇਸ਼ਨ 'ਚ ਵੱਡੇ ਪੱਧਰ 'ਤੇ ਅਕਾਲੀ ਤੇ ਗੈਰ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਵਿਰੋਧ 'ਚ ਅਕਾਲੀਆਂ ਨੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ। ਮਾਲਵਾ ਜ਼ੋਨ ਇਕ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਇਸ ਪ੍ਰਦਰਸ਼ਨ ਦੀ ਅਗਵਾਈ ਕੀਤੀ। ਏ.ਡੀ.ਸੀ. ਪਰਮਜੀਤ ਕੌਰ ਨੇ ਅਕਾਲੀ ਦਲ ਤੇ ਪਿੰਡ ਦੇ ਲੋਕਾਂ ਦੀ ਸ਼ਿਕਾਇਤ 'ਤੇ ਜਾਂਚ ਦਾ ਭਰੋਸਾ ਦਿੱਤਾ ਹੈ। ਇਸ ਸਬੰਧੀ ਰੋਮਾਣਾ ਦਾ ਕਹਿਣਾ ਹੈ ਕਿ ਉਹ ਅਫਸਰਾਂ ਤੇ ਕਾਂਗਰਸ ਦੀ ਇਸ ਧੱਕੇਸ਼ਾਹੀ ਖਿਲਾਫ ਹਾਈਕੋਰਟ ਜਾਣਗੇ ਤੇ ਗੜਬੜੀਆਂ ਕਰਨ ਵਾਲੇ ਅਫਸਰਾਂ ਨੂੰ ਸਖਤ ਤੋਂ ਸਖਤ ਸਜ਼ ਦਿਵਾਉਣਗੇ।
ਐੱਨ. ਡੀ. ਏ. 'ਚ ਸੀਟਾਂ ਦੀ ਵੰਡ ਨੂੰ ਲੈ ਕੇ ਅੱਜ ਹੋ ਸਕਦੈ ਫੈਸਲਾ (ਪੜੋ 23 ਦਸੰਬਰ ਦੀਆਂ ਖਾਸ ਖਬਰਾਂ)
NEXT STORY