ਗਿੱਦੜਬਾਹਾ (ਚਾਵਲਾ) - ਗਿੱਦੜਬਾਹਾ ਦੇ ਕੱਚਾ ਤਲਾਬ ਇਲਾਕੇ ਵਿਚ ਘਰ-ਘਰ ਵਿਚ ਖੇਡਦੀ ਹੋਈ ਇਕ 10 ਸਾਲਾ ਕੁੜੀ ਦੇ ਖੇਡ-ਖੇਡ ਵਿਚ ਚੁੰਨੀ ਦਾ ਫਾਹਾ ਲੈ ਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ 10 ਸਾਲਾਂ ਮ੍ਰਿਤਕ ਕੁੜੀ ਪ੍ਰੀਤੀ ਦੀ ਮਾਤਾ ਮੰਨੋ ਪਤਨੀ ਛੋਟੇ ਲਾਲ ਨੇ ਦੱਸਿਆ ਕਿ ਉਹ ਲੋਕਾਂ ਦੇ ਘਰਾਂ ਵਿਚ ਪੋਚੇ ਲਗਾਉਣ ਦਾ ਕੰਮ ਕਰਦੀ ਹੈ। ਉਸਦਾ ਪਤੀ ਛੋਟੇ ਲਾਲ ਘਰ ਦੇ ਨਜ਼ਦੀਕ ਹੀ ਸਥਿਤ ਇਕ ਬੇਕਰੀ ਵਿਚ ਕੰਮ ਕਰਦਾ ਹੈ।
ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ
ਉਸ ਨੇ ਦੱਸਿਆ ਕਿ ਉਸਦਾ ਪਤੀ ਰੋਜ਼ਾਨਾ ਦੀ ਤਰ੍ਹਾਂ ਸਵੇਰੇ 8 ਵਜੇ ਆਪਣੇ ਕੰਮ ’ਤੇ ਚਲਾ ਗਿਆ, ਜਦੋਂ ਕਿ ਉਹ ਵੀ ਆਪਣੀ ਕੁੜੀ ਪ੍ਰੀਤੀ ਅਤੇ 2 ਮੁੰਡਿਆਂ, ਜਿਨ੍ਹਾਂ ਦੀ ਉਮਰ ਕ੍ਰਮਵਾਰ 8 ਅਤੇ 7 ਸਾਲ ਹੈ, ਨੂੰ ਘਰ ਵਿਚ ਛੱਡ ਕੇ ਬਾਹਰੋਂ ਜਿੰਦਰਾ ਲਗਾ ਕੇ ਕੰਮ ’ਤੇ ਚਲੀ ਗਈ। ਇਸ ਦੌਰਾਨ ਕੁੜੀ ਪ੍ਰੀਤੀ ਨੇ ਆਪਣੇ ਭਰਾਵਾਂ ਨਾਲ ਖੇਡਦੇ ਹੋਏ ਘਰ ਵਿਚ ਪਈਆਂ 2 ਪਲਾਸਟਿਕ ਦੀਆਂ ਬਾਲਟੀਆਂ ਅਤੇ ਬੱਠਲ ਲਗਾ ਕੇ ਆਪਣੇ ਗਲ ਵਿਚ ਚੁੰਨੀ ਪਾ ਲਈ ਅਤੇ ਛੱਤ ਦੀ ਹੁੱਕ ’ਤੇ ਲਟਕ ਗਈ। ਕੁੜੀ ਵਿਚ ਕੋਈ ਵੀ ਹਰਕਤ ਨਾ ਹੋਣ ’ਤੇ ਉਸਦੇ ਛੋਟੇ ਭਰਾਵਾਂ ਨੇ ਘਰ ਦੀ ਛੱਤ ’ਤੇ ਚੜ੍ਹ ਕੇ ਰੋਲਾ ਪਾਉਣਾ ਸ਼ੁਰੂ ਕਰ ਦਿੱਤਾ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਗੈਂਗਸਟਰ ਗੋਲਡੀ ਬਰਾੜ ਅਤੇ ਰਿੰਦਾ ਵਿਰੁੱਧ ਇੰਟਰਪੋਲ ਵਲੋਂ ਰੈੱਡ ਕਾਰਨਰ ਨੋਟਿਸ ਜਾਰੀ
ਇਸ ਗੱਲ ਦੀ ਸੂਚਨਾ ਮਿਲਣ ’ਤੇ ਉਸ ਦਾ ਪਤੀ ਛੋਟੇ ਲਾਲ ਘਰ ਪੁੱਜਾ। ਉਹ ਗੇਟ ਨੂੰ ਤੋੜ ਕੇ ਜਦੋਂ ਘਰ ਦੇ ਅੰਦਰ ਦਾਖਲ ਹੋਇਆ ਤਾਂ ਉਸ ਸਮੇਂ ਤੱਕ ਕੁੜੀ ਪ੍ਰੀਤੀ ਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਥਾਣਾ ਗਿੱਦੜਬਾਹਾ ਦੇ ਏ.ਐੱਸ.ਆਈ. ਤੇਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੁੜੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਬੱਚੀ ਦੀ ਲਾਸ਼ ਦਾ ਪੋਸਟਮਾਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ’ਤੇ ਭਾਵੁਕ ਹੋਈ ਮਾਤਾ, ਕਿਹਾ-29 ਮਈ ਸਾਡੇ ਲਈ ਕਾਲਾ ਦਿਨ ਚੜ੍ਹਿਆ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਚੰਡੀਗੜ੍ਹ 'ਚ ਗਰਮੀ ਦਾ ਕਹਿਰ : 10 ਸਾਲਾਂ ਬਾਅਦ ਚੱਲੀ ਸਭ ਤੋਂ ਵੱਧ 'ਲੂ', ਪਾਰਾ 44 ਡਿਗਰੀ ਤੋਂ ਪਾਰ
NEXT STORY