ਗਿੱਦੜਬਾਹਾ (ਚਾਵਲਾ): ਥਾਣਾ ਗਿੱਦੜਬਾਹਾ ਦੇ ਐੱਸ. ਐੱਚ. ਓ. ਹਰਜੀਤ ਸਿੰਘ ਮਾਨ ਨੇ ਗੁਰੂ ਤੇਗ ਬਹਾਦਰ ਨਗਰ ਗਿੱਦੜਬਾਹਾ ਵਿਖੇ ਚੱਲ ਰਹੇ ਜਿਸਮ ਫਿਰੋਸ਼ੀ ਦੇ ਅੱਡੇ ਦਾ ਪਰਦਾਫਾਸ਼ ਕਰਦੇ ਹੋਏ 3 ਜਨਾਨੀਆਂ ਸਣੇ 6 ਲੋਕਾਂ ਨੂੰ ਕਾਬੂ ਕੀਤਾ ਹੈ, ਜਦੋਂਕਿ ਇਸੇ ਦੌਰਾਨ ਮੌਕੇ ਦਾ ਫਾਇਦਾ ਚੁੱਕਦੇ ਹੋਏ ਅੱਡੇ ਦੀ ਮੁੱਖ ਸੰਚਾਲਿਕਾ ਭੱਜਣ ’ਚ ਕਾਮਯਾਬ ਹੋ ਗਈ। ਪੁਲਸ ਨੇ 7 ਲੋਕਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਦਰਜ ਮਾਮਲੇ ਅਨੁਸਾਰ ਵਾਰਡ ਨੰਬਰ-2 ਗੁਰੂ ਤੇਗ ਬਹਾਦਰ ਨਗਰ ਗਿੱਦੜਬਾਹਾ ਦੀ ਰਹਿਣ ਵਾਲੀ ਮਨਜੀਤ ਕੌਰ, ਉਸ ਦਾ ਮੁੰਡਾ ਬਲਦੇਵ ਸਿੰਘ ਪੁੱਤਰ ਤਰਸੇਮ ਸਿੰਘ ਆਪਣੇ ਘਰ ’ਚ ਸ਼ਹਿਰ ਅਤੇ ਨੇੜੇ-ਤੇੜੇ ਦੀਆਂ ਬੀਬੀਆਂ ਅਤੇ ਪੁਰਸ਼ਾਂ ਨੂੰ ਬੁਲਾ ਕੇ ਜਿਸਮ ਫਿਰੋਸ਼ੀ ਦਾ ਧੰਦਾ ਕਰਦੇ ਸਨ ਅਤੇ ਉਨ੍ਹਾਂ ਕੋਲੋਂ ਮੋਟੀਆਂ ਰਕਮਾਂ ਵਸੂਲ ਕਰਦੇ ਸਨ।
ਸੂਚਨਾ ਮਿਲਣ ’ਤੇ ਪੁਲਸ ਨੇ ਛਾਪਾਮਾਰੀ ਕਰਦੇ ਹੋਏ ਅੱਡਾ ਸੰਚਾਲਿਕਾ ਦੇ ਪੁੱਤਰ ਬਲਦੇਵ ਸਿੰਘ, ਡੀ. ਏ. ਵੀ. ਸਕੂਲ ਗਿੱਦੜਬਾਹਾ ਦੇ ਨਜ਼ਦੀਕ ਰਹਿਣ ਵਾਲੀ ਸੁਨੀਤਾ, ਰੂਪਨਗਰ ਮਲੋਟ ਦੀ ਰਹਿਣ ਵਾਲੀ ਹਰਜੀਤ ਕੌਰ, ਬੱਸ ਸਟੈਂਡ ਦੇ ਪਿੱਛੇ ਅਬੋਹਰ ਦੀ ਰਹਿਣ ਵਾਲੀ ਪੂਨਮ ਤੇ ਵਾਰਡ ਨੰਬਰ-2 ਗਿੱਦੜਬਾਹਾ ਦੇ ਰਹਿਣ ਵਾਲੇ 2 ਸਕੇ ਭਰਾਵਾਂ ਕਰਨਵੀਰ ਉਰਫ ਮੌਨੀ ਅਤੇ ਸੰਨੀ ਕੁਮਾਰ ਨੂੰ ਕਾਬੂ ਕਰ ਲਿਆ, ਜਦੋਂ ਕਿ ਸੰਚਾਲਿਕਾ ਮਨਜੀਤ ਕੌਰ ਪਤਨੀ ਤਰਸੇਮ ਸਿੰਘ ਮੌਕੇ ਦਾ ਫਾਇਦਾ ਚੁੱਕਦੇ ਹੋਏ ਭੱਜਣ ’ਚ ਕਾਮਯਾਬ ਰਹੀ। ਐੱਸ. ਐੱਚ. ਓ. ਹਰਜੀਤ ਸਿੰਘ ਨੇ ਉਕਤ 6 ਵਿਅਕਤੀਆਂ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਐੱਸ. ਐੱਸ. ਪੀ. ਚਰਨਜੀਤ ਸਿੰਘ ਸੋਹਲ ਅਤੇ ਡੀ. ਐੱਸ. ਪੀ. ਗਿੱਦੜਬਾਹਾ ਨਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਅੱਡੇ ਦੀ ਸੰਚਾਲਿਕਾ ਮਨਜੀਤ ਕੌਰ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
NEXT STORY