ਗਿੱਦੜਬਾਹਾ (ਤਰਸੇਮ ਢੁੱਡੀ) - ਗਿੱਦੜਬਾਹਾ ਦੇ ਪਿੰਡ ਹੁਸਨਰ 'ਚ ਇਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ, ਗੁਰਦੁਆਰਾ ਸਾਹਿਬ ਨੇੜੇ ਹੱਡਾ ਰੋੜੀ ਨੂੰ ਲੈ ਕੇ 2 ਧਿਰਾਂ 'ਚ ਵਿਵਾਦ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਗੁਰਦੁਆਰਾ ਸਾਹਿਬ ਨੇੜੇ ਹੱਡਾ ਰੋੜੀ ਬਣੀ ਹੋਈ ਹੈ, ਜਿਸ ਨੂੰ ਚੁੱਕਵਾਉਣ ਦੀਆਂ ਬਹੁਤ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਸੇ ਹੱਡਾ ਰੋੜੀ ਨੂੰ ਚੁਕਵਾਉਣ ਲਈ ਅੱਜ ਫਿਰ ਵਿਵਾਦ ਹੋ ਗਿਆ, ਜਿਸ ਕਾਰਨ ਸਥਿਤੀ ਤਣਾਅਪੂਰਨ ਹੋ ਗਈ।
ਵਿਦਿਆਰਥੀਆਂ ਦੇ ਹੱਕਾਂ ਲਈ ਖੜ੍ਹਦੀ 'ਵਾਈ.ਓ.ਆਈ': ਕੁਸ਼ਲਦੀਪ ਢਿੱਲੋਂ
NEXT STORY