ਚੰਡੀਗੜ੍ਹ : ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ ਜਿਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਦਾ ਕੰਮ ਐੱਨ. ਓ. ਸੀ. ਦੀ ਸ਼ਰਤ ਕਾਰਣ ਰੁਕਿਆ ਪਿਆ ਸੀ। ਦਰਅਸਲ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੇ ਉਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ ਸਰਕਾਰ ਨੇ ਰਜਿਸਟਰੀ ਲਈ ਐੱਨ. ਓ. ਸੀ. ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ
ਗਵਰਨਰ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਲੋਕਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਨਹੀਂ ਸੀ ਹੋ ਰਹੀਆਂ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 3 ਸਤੰਬਰ ਨੂੰ ਵਿਧਾਨ ਸਭਾ ਇਜਲਾਸ ਵਿਚ ਬਿੱਲ ਪੇਸ਼ ਕੀਤਾ ਸੀ, ਜਿਸ ਨੂੰ ਵਿਧਾਨ ਸਭਾ ਵਿਚ ਸਰਬ ਸੰਮਤੀ ਨਾਲ ਪਾਸ ਕਰਨ ਤੋਂ ਬਾਅਦ ਗਵਰਨਰ ਕੋਲ ਭੇਜਿਆ ਗਿਆ ਸੀ, ਜਿਸ ਨੂੰ ਹੁਣ ਪ੍ਰਵਾਨ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਰੂਲ, ਜੁਰਮਾਨੇ ਨਾਲ ਰੱਦ ਹੋਵੇਗਾ ਲਾਇਸੈਂਸ, ਪਹਿਲੀ ਵਾਰ ਮਿਲੇਗੀ ਇਹ ਸਜ਼ਾ
ਇਸ ਨਾਲ ਕੱਚੀਆਂ ਕਲੋਨੀਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਨਾਜਾਇਜ਼ ਕਲੋਨੀਆਂ ਕੱਟਣ ਵਾਲਿਆਂ 'ਤੇ ਵੀ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਨੂੰ ਜਿੱਥੇ ਮੋਟਾ ਜੁਰਮਾਨਾ ਠੋਕਿਆ ਜਾਵੇਗਾ, ਉਥੇ ਹੀ ਦੋਸ਼ੀ ਪਾਏ ਜਾਣ 'ਤੇ ਸਖ਼ਤ ਸਜ਼ਾ ਵੀ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਾਰੀਖਾਂ ਤੋਂ ਅਚਾਨਕ ਜ਼ੋਰ ਫੜੇਗੀ ਠੰਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ: ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ
NEXT STORY