ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਗਿੱਲ ਦੇ ਪਿਤਾ ਤੇ ਅਰਸ਼ਦੀਪ ਦੇ ਮਾਤਾ ਪਿਤਾ ਵੀ ਮੌਜੂਦ ਰਹੇ।

ਮਾਨ ਨੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਦੋਵੇਂ ਕ੍ਰਿਕਟਰਾਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਨਾਲ ਦੇਸ਼ ਤੇ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਆਉਣ ਵਾਲੀ ਚੈਂਪੀਅਨਜ਼ ਟਰਾਫ਼ੀ 'ਚ ਦੋਵਾਂ ਖਿਡਾਰੀਆਂ ਨੂੰ ਚੰਗਾ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਵਨਡੇ ਵਿਸ਼ਵ ਕੱਪ ’ਚ ਭਾਰਤ ਦੇ ਉਪ ਜੇਤੂ ਬਣਨ ’ਚ ਸ਼ੁਭਮਨ ਗਿੱਲ ਤੇ 20-20 ਵਿਸ਼ਵ ਕੱਪ ਦੀ ਜਿੱਤ ’ਚ ਅਰਸ਼ਦੀਪ ਸਿੰਘ ਦਾ ਵੱਡਾ ਯੋਗਦਾਨ ਸੀ। ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Australia ਤੋਂ ਆਈ ਮੰਦਭਾਗੀ ਖ਼ਬਰ ; ਟਰੱਕ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਹੋ ਗਈ ਦਰਦਨਾਕ ਮੌਤ
NEXT STORY