ਮੋਹਾਲੀ (ਸੰਦੀਪ)- ਗੈਂਗਸਟਰ ਦਿਲਪ੍ਰੀਤ ਬਾਬਾ ਵੱਲੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ ਸ਼ਿਕਾਇਤਕਰਤਾ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਮੰਗਲਵਾਰ ਨੂੰ ਮੋਹਾਲੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ ਹੋ ਕੇ ਆਪਣਾ ਬਿਆਨ ਦਰਜ ਕਰਵਾਇਆ। ਮਾਮਲੇ ਦੀ ਅਗਲੀ ਸੁਣਵਾਈ 20 ਸਤੰਬਰ ਨੂੰ ਹੋਵੇਗੀ।
ਜਾਣਕਾਰੀ ਅਨੁਸਾਰ ਮੋਹਾਲੀ ਦੇ ਸੈਕਟਰ-69 ਦੇ ਰਹਿਣ ਵਾਲੇ ਪੰਜਾਬੀ ਗਾਇਕ ਰੁਪਿੰਦਰ ਸਿੰਘ ਉਰਫ਼ ਗਿੱਪੀ ਗਰੇਵਾਲ ਨੇ ਪੁਲਸ ਕੋਲ ਸ਼ਿਕਾਇਤ ਕੀਤੀ ਸੀ ਕਿ ਸਾਲ 2018 ਵਿਚ ਉਸ ਦੇ ਮੋਬਾਈਲ ’ਤੇ ਦਿਲਪ੍ਰੀਤ ਬਾਬਾ ਦਾ ਇਕ ਵਟਸਐਪ ਮੈਸੇਜ ਆਇਆ ਸੀ। ਉਸ ਨੇ ਧਮਕੀਆਂ ਦਿੰਦਿਆਂ ਕਿਹਾ ਸੀ ਕਿ ਗਰੇਵਾਲ ਨੂੰ ਉਸ ਦੀਆਂ ਗੱਲਾਂ ਮੰਨਣੀਆਂ ਪੈਣਗੀਆਂ ਨਹੀਂ ਤਾਂ ਉਸ ਨੂੰ ਗਾਇਕ ਪਰਮੀਸ਼ ਵਰਮਾ ਅਤੇ ਚਮਕੀਲੇ ਵਾਂਗ ਨਤੀਜੇ ਭੁਗਤਣੇ ਪੈਣਗੇ।
ਇਸ ਪਿੱਛੋਂ ਗਿੱਪੀ ਨੇ ਪੁਲਸ ਕੋਲ ਪਹੁੰਚ ਕਰ ਕੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਸੁਣਵਾਈ ਦੌਰਾਨ ਉਸ ਨੇ ਆਪਣਾ ਬਿਆਨ ਵੀਡੀਓ ਕਾਨਫਰੰਸ ਰਾਹੀਂ ਦਰਜ ਕਰਵਾਇਆ ਹੈ।
ਇਹ ਵੀ ਪੜ੍ਹੋ- ਘਰੋਂ ਭੱਜ ਗਿਆ 6 ਸਾਲਾ ਮਾਸੂਮ, ਪਾਰਕ 'ਚ ਸੌਂ ਕੇ ਕੱਟੀਆਂ ਰਾਤਾਂ, ਪਿੱਛੋਂ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਬਿਸ਼ਨੋਈ ਤੇ ਰਾਜਾ ਗੈਂਗ ਦੇ 3 ਸਾਥੀ ਹਥਿਆਰਾਂ ਸਣੇ ਕੀਤੇ ਕਾਬੂ
NEXT STORY