ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀ ਸੁਪਰਸਟਾਰ ਗਿੱਪੀ ਗਰੇਵਾਲ ਨੂੰ ਗੈਂਗਸਟਰ ਗੋਲਡੀ ਬਰਾੜ ਵੱਲੋਂ ਮਿਲੀ ਧਮਕੀ ਤੋਂ ਬਾਅਦ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਸਖ਼ਤ ਰੁਖ਼ ਇਖਤਿਆਰ ਕੀਤਾ ਹੈ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਹੁਣ ਕੋਈ ਵੀ ਸੁਰੱਖਿਅਤ ਨਹੀਂ ਰਿਹਾ ਕਿਉਂਕਿ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਪੀ ਗਰੇਵਾਲ ਦੀ ਸੁਰੱਖਿਆ ਸਿਰਫ਼ ਇਸ ਲਈ ਵਾਪਸ ਲੈ ਲਈ ਕਿਉਂਕਿ ਉਹ ਹਾਲ ਹੀ ਵਿਚ ਉਨ੍ਹਾਂ ਨੂੰ ਮਿਲਣ ਲਈ ਪਿੰਡ ਬਾਦਲ ਸਥਿਤ ਰਿਹਾਇਸ਼ 'ਤੇ ਆਏ ਸਨ।
ਇਹ ਵੀ ਪੜ੍ਹੋ : ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ
ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਫੈਸਲੇ ਹੁਣ ਮੁੱਖ ਮੰਤਰੀ ਦੀਆਂ ਨਿੱਜੀ ਪਸੰਦਾਂ ਅਤੇ ਮਨਮਰਜ਼ੀਆਂ ਅਨੁਸਾਰ ਲਏ ਜਾ ਰਹੇ ਹਨ। ਆਪਣੇ ਬਿਆਨ ਵਿਚ ਬਾਦਲ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਪਹਿਲਾਂ ਹੀ ਆਪਣਾ ਇਕ ਬਿਹਤਰੀਨ ਗਾਇਕ ਗੁਆ ਚੁੱਕਾ ਹੈ। ਉਨ੍ਹਾਂ ਇਸ ਦਾ ਕਾਰਨ ਮੁੱਖ ਮੰਤਰੀ ਵੱਲੋਂ ਸੁਰੱਖਿਆ ਵਾਪਸ ਲੈਣ ਅਤੇ ਇਸ ਦੀ ਜਾਣਕਾਰੀ ਮੀਡੀਆ ਵਿਚ ਲੀਕ ਕਰਨ ਦੇ "ਵਿਨਾਸ਼ਕਾਰੀ ਫੈਸਲੇ" ਨੂੰ ਦੱਸਿਆ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹੁਣ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਲਈ ਭਗਵੰਤ ਮਾਨ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ : 4 ਮਹੀਨਿਆਂ ਦਾ ਇਕੱਠਿਆਂ ਬਿੱਲ ਭੇਜੇਗਾ ਬਿਜਲੀ ਵਿਭਾਗ! 300 ਮੁਫਤ ਯੂਨਿਟਾਂ ਨੂੰ ਲੈ ਕੇ ਖਪਤਕਾਰ ਚਿੰਤਾ 'ਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਹਮਾਰਾ ਵਕਤ ਆਏਗਾ ਤੋਂ ਮੁਜਰਾ ਕਰਵਾਏਂਗੇ, 19 ਦੀ 51 ਕਰਕੇ ਮੋੜਾਂਗੇ', ਬੰਟੀ ਰੋਮਾਣਾ ਦੀ CM ਮਾਨ ਨੂੰ ਚਿਤਾਵਨੀ
NEXT STORY