ਮੋਹਾਲੀ (ਪਰਦੀਪ) : ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ਸ਼ਹਿਰ 'ਚ ਵੀ ਕਰਫਿਊ ਦੌਰਾਨ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਜਾਵੇਗੀ। ਮੋਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਆਪਣੇ ਟਵਿੱਟਰ 'ਤੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਦੁਕਾਨਾਂ ਖੋਲ੍ਹਣ ਅਤੇ ਹੋਰ ਸੰਸਥਾਨਾਂ ਨੂੰ ਰਾਹਤ ਦੇਣ ਸਬੰਧੀ ਪੁੱਛਿਆ ਜਾ ਰਿਹਾ ਹੈ ਪਰ ਮੋਹਾਲੀ 'ਚ ਅਜੇ ਕਿਸੇ ਤਰ੍ਹਾਂ ਦੀ ਕੋਈ ਰਾਹਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਮੋਹਾਲੀ ਅਤੇ ਜਲੰਧਰ ਜ਼ਿਲੇ 'ਚ ਹੀ ਪੰਜਾਬ ਦੇ ਸਭ ਤੋਂ ਜ਼ਿਆਦਾ ਕੋਰੋਨਾ ਪੀੜਤ ਮਰੀਜ਼ ਪਾਏ ਗਏ ਹਨ, ਜਿਸ ਨੂੰ ਮੁੱਖ ਰੱਖਦਿਆਂ ਇਹ ਸਖਤੀ ਵਰਤੀ ਗਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਅਹਿਮ ਖਬਰ, 3 ਮਈ ਤੋਂ ਪਹਿਲਾਂ ਨਹੀਂ ਖੁੱਲ੍ਹਣਗੀਆਂ 'ਦੁਕਾਨਾਂ'
ਦੱਸਣਯੋਗ ਹੈ ਕਿ ਉਨ੍ਹਾਂ ਨੇ ਟਵਿੱਟਰ ਰਾਹੀਂ 6 ਦਿਨ ਪਹਿਲਾਂ ਹੀ ਇਹ ਦੱਸ ਦਿੱਤਾ ਸੀ ਕਿ ਮੋਹਾਲੀ 'ਚ 20 ਅਪ੍ਰੈਲ ਤੋਂ ਕਰਫਿਊ 'ਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ ਅਤੇ ਨਾਲ ਹੀ ਦੱਸਿਆ ਸੀ ਕਿ ਅਜੇ ਅਜਿਹੀ ਕੋਈ ਸਥਿਤੀ ਨਹੀਂ ਆਈ ਹੈ ਕਿ ਪਿਛਲੇ 14 ਦਿਨਾਂ 'ਚ ਕੋਈ ਕੇਸ ਨਾ ਆਇਆ ਹੋਵੇ। ਉਨ੍ਹਾਂ ਕਿਹਾ ਸੀ ਕਿ ਕਰਫਿਊ 'ਚ ਰਾਹਤ ਦੇਣ ਨਾਲ ਭੀੜ ਜਮ੍ਹਾਂ ਹੋ ਸਕਦੀ ਹੈ, ਜਿਸ ਨਾਲ ਸਮੱਸਿਆ ਹੋਰ ਵੱਧ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਕੋਰੋਨਾ ਵਾਇਰਸ ਦੀ ਜਾਂਚ ਲਈ ਰੋਜ਼ਾਨਾ ਕਰੇਗੀ 1200 ਟੈਸਟ
ਇਹ ਵੀ ਪੜ੍ਹੋ : ਕੋਰੋਨਾ ਕਰਫਿਊ ਦੌਰਾਨ ਲੁਧਿਆਣਾ ਸਬਜ਼ੀ ਮੰਡੀ 'ਚ ਲੱਗਿਆ ਮੇਲਾ, ਤਸਵੀਰਾਂ 'ਚ ਦੇਖੋ ਕਿਵੇਂ ਇਕੱਠੀ ਹੋਈ ਭੀੜ
ਮੰਡੀ 'ਚ ਭੀੜ ਨੂੰ ਖਤਮ ਕਰਨ ਲਈ ਹੁਣ ਅਧਿਆਪਕ ਪੜ੍ਹਾਉਂਣਗੇ ਸੋਸ਼ਲ ਡਿਸਟੈਂਸਿੰਗ ਦਾ ਪਾਠ
NEXT STORY