ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਇਕ ਲੜਕੀ ਨਾਲ ਛੇੜਛਾੜ ਕਰਨ ਅਤੇ ਉਸ 'ਤੇ ਤੇਜ਼ਾਬ ਪਾਉਣ ਦੀਆਂ ਧਮਕੀਆਂ ਦੇਣ ਵਾਲੇ ਦੋ ਵਿਅਕਤੀਆਂ ਨੂੰ ਥਾਣਾ ਸ਼ੇਰਪੁਰ ਪੁਲਸ ਨੇ ਮੁਕੱਦਮਾ ਦਰਜ ਕਰਕੇ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੀੜਤ ਮੁਦਈ ਸੁਖਪ੍ਰੀਤ ਕੌਰ ਪੁੱਤਰੀ ਬਿੱਕਰ ਸਿੰਘ ਵਾਸੀ ਹੇੜੀਕੇ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਸਰਕਾਰੀ ਹਾਈ ਸਕੂਲ ਹੇੜੀਕੇ 'ਚ ਦਸਵੀਂ ਕਲਾਸ ਦੀ ਵਿਦਿਆਰਥਣ ਹੈ।
ਪਿਛਲੇ 15 ਦਿਨਾਂ ਤੋਂ ਲਗਾਤਾਰ ਦੋਸ਼ੀ ਹਰਦੀਪ ਸਿੰਘ ਉਰਫ ਪਿੰਕੀ ਪੁੱਤਰ ਸੋਹਣ ਸਿੰਘ ਫੌਜੀ ਅਤੇ ਵੀਰਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਹੇੜੀਕੇ ਉਸ ਨਾਲ ਛੇੜਛਾੜ ਕਰਦੇ ਸਨ ਅਤੇ ਗੱਲਬਾਤ ਕਰਨ ਲਈ ਕਹਿੰਦੇ ਸਨ। ਲੜਕੀ ਵਲੋਂ ਉਕਤ ਵਿਅਕਤੀਆਂ ਨੂੰ ਕੋਈ ਜਵਾਬ ਨਾ ਦੇਣ 'ਤੇ ਉਸ 'ਤੇ ਤੇਜ਼ਾਬ ਪਾਉਣ ਦੀਆਂ ਧਮਕੀਆਂ ਦਿੰਦੇ ਸਨ। ਪੁਲਸ ਨੇ ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਜਾਂਚ ਕਰਨ ਉਪਰੰਤ ਉਕਤ ਨੂੰ ਕਾਬੂ ਕਰਦਿਆਂ ਉਨ੍ਹਾਂ ਵਿਰੁੱਧ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਮਲਾ ਨੌਜਵਾਨ ਦੇ ਕਤਲ ਦਾ, ਭਗੌੜੇ ਦੋਸ਼ੀ ਦੀ ਗ੍ਰਿਫਤਾਰੀ ਲਈ ਪਰਿਵਾਰ ਨੇ ਦਿੱਤਾ ਧਰਨਾ
NEXT STORY