ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) : ਪਿੰਡ ਸਰਾਏ ਨਾਗਾ ਵਿਚ ਦਿਨ ਦਿਹਾੜੇ ਇਕ ਨੌਜਵਾਨ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਘਰ 'ਚ ਦਾਖਲ ਹੋ ਕੇ ਕੁੜੀ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਕੁੜੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਪਹਿਲਾਂ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਮੁੰਡੇ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਕਾਰਨ ਕੁੜੀ ਦੀਆਂ ਦੋਵੇਂ ਬਾਹਾਂ ਬੁਰੀ ਤਰ੍ਹਾਂ ਕੱਟੀਆਂ ਗਈਆਂ ਹਨ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਦੇ ਕਾਰਨਾਂ ਦਾ ਫਿਲਹਾਲ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਦੱਸਣਯੋਗ ਹੈ ਕਿ ਸਰਾਏ ਨਾਗਾ ਪਿੰਡ ਸੂਬੇ ਦੇ ਸਾਬਕਾ ਤੇ ਮਰਹੂਮ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦਾ ਜੱਦੀ ਪਿੰਡ ਹੈ।
ਇਟਲੀ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਲਗਾਈ ਇਹ ਗੁਹਾਰ
NEXT STORY