ਪਠਾਨਕੋਟ (ਧਰਮਿੰਦਰ ਠਾਕੁਰ) : ਅਵਾਰਾ ਕੁੱਤਿਆਂ ਦੀ ਦਹਿਸ਼ਤ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ। ਆਏ ਦਿਨ ਅਵਾਰਾ ਕੁੱਤਿਆਂ ਵਲੋਂ ਕਿਸੇ ਨਾ ਕਿਸੇ ਨੂੰ ਆਪਣਾ ਸ਼ਿਕਾਰ ਬਣਾਏ ਜਾਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਪਠਾਨਕੋਟ ਦਾ ਸਾਹਮਣੇ ਆਇਆ ਹੈ, ਜਿੱਥੇ ਅੱਠ ਸਾਲ ਦੀ ਬੱਚੀ 'ਤੇ ਅਵਾਰਾ ਕੁੱਤਿਆਂ ਨੇ ਹਮਲਾ ਕਰ ਦਿੱਤਾ, ਜਿਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਇਥੋਂ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਡਾਕਟਰਾਂ ਵਲੋਂ ਬੱਚੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।
ਇਸ ਸੰਬੰਧੀ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਉਕਤ ਬੱਚੀ ਗਲੀ ਵਿਚ ਖੇਡ ਰਹੀ ਸੀ ਕਿ ਅਚਾਨਕ ਅਵਾਰਾ ਕੁੱਤਿਆਂ ਦੇ ਝੁੰਡ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਚੀਕ ਚਿਹਾੜਾ ਸੁਣ ਕੇ ਇਕੱਠੇ ਹੋਏ ਲੋਕਾਂ ਨੇ ਭਾਰੀ ਮੁਸ਼ੱਕਲ ਤੋਂ ਬਾਅਦ ਕੁੱਤਿਆਂ ਦੇ ਝੁੰਡ ਤੋਂ ਬੱਚੀ ਨੂੰ ਬਚਾਇਆ।
ਸੜਕ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌਤ
NEXT STORY