ਮੋਗਾ (ਅਜ਼ਾਦ) : ਮੋਗਾ ਦੇ ਨੇੜੇ ਪਿੰਡ ਦੇ ਇਕ ਵਿਦਿਆਰਥੀ ਵਲੋਂ ਵਿਆਹ ਦਾ ਝਾਂਸਾ ਦੇ ਕੇ ਆਪਣੇ ਪਿੰਡ ਦੀ ਹੀ ਇਕ ਨਾਬਾਲਗ ਲੜਕੀ (17) ਨੂੰ ਅਗਵਾ ਕਰਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਪੁਲਸ ਵਲੋਂ ਲੜਕੀ ਦੀ ਮਾਤਾ ਦੀ ਸ਼ਿਕਾਇਤ 'ਤੇ ਕਥਿਤ ਦੋਸ਼ੀ ਵਿਦਿਆਰਥੀ ਸੁਖਪ੍ਰੀਤ ਸਿੰਘ ਖਿਲਾਫ ਮਹਿਣਾ ਪੁਲਸ ਵਲੋਂ ਅਗਵਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਲੜਕੀ ਮੋਗਾ ਦੇ ਇਕ ਕੰਪਿਊਟਰ ਸੈਂਟਰ ਵਿਚ ਕੋਰਸ ਕਰ ਰਹੀ ਸੀ ਜਦਕਿ ਕਥਿਤ ਦੋਸ਼ੀ ਲੜਕਾ ਪਿੰਡ ਦੇ ਹੀ ਸਕੂਲ 'ਚ ਬਾਰ੍ਹਵੀਂ ਕਲਾਸ ਦਾ ਵਿਦਿਆਰਥੀ ਸੀ।
ਲੜਕੀ ਦੀ ਮਾਤਾ ਨੇ ਪੁਲਸ ਨੂੰ ਦੱਸਿਆ ਕਿ ਬੀਤੀ 6 ਦਸੰਬਰ ਨੂੰ ਉਸਦੀ ਲੜਕੀ ਘਰੋਂ ਮੋਗਾ ਲਈ ਗਈ ਪਰ ਵਾਪਸ ਨਹੀਂ ਆਈ। ਅਸੀਂ ਉਸਦੀ ਬਹੁਤ ਤਲਾਸ਼ ਕੀਤੀ ਪਰ ਕੋਈ ਸੁਰਾਗ ਨਾ ਮਿਲਣ ਕਾਰਨ ਰਿਸ਼ਤੇਦਾਰਾਂ 'ਚ ਵੀ ਪੁੱਛਗਿੱਛ ਕੀਤੀ ਗਈ। ਬਾਅਦ ਵਿਚ ਸਾਨੂੰ ਪਤਾ ਲੱਗਾ ਕਿ ਪਿੰਡ ਦਾ ਹੀ ਇਕ ਲੜਕਾ ਸਾਡੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਅਗਵਾ ਕਰਕੇ ਲੈ ਗਿਆ ਹੈ, ਜਿਸ 'ਤੇ ਅਸੀਂ ਪੁਲਸ ਨੂੰ ਸੂਚਿਤ ਕੀਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਲੜਕੀ ਅਤੇ ਲੜਕੇ ਦੇ ਲੁਕਣ ਵਾਲੇ ਸ਼ੱਕੀ ਟਿਕਾਣਿਆਂ 'ਤੇ ਛਾਪਾਮਾਰੀ ਕਰ ਰਹੇ ਹਨ ਪਰ ਕੋਈ ਸੁਰਾਗ ਨਹੀਂ ਮਿਲ ਸਕਿਆ।
ਆਮ ਆਦਮੀ ਪਾਰਟੀ ਵਲੋਂ ਜ਼ਿਲਾ ਕਚਿਹਰੀਆਂ ਅੱਗੇ ਦਿੱਤਾ ਰੋਸ ਧਰਨਾ ਦੂਜੇ ਦਿਨ 'ਚ ਦਾਖਲ
NEXT STORY