ਮੋਗਾ (ਆਜ਼ਾਦ) : ਬਾਘਾਪੁਰਾਣਾ ਨਿਵਾਸੀ 17 ਸਾਲਾ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸਦੇ ਗੁਆਂਢ ਵਿਚ ਰਹਿੰਦੇ ਲੜਕੇ ਵਲੋਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰਾਂ ਦੀ ਮਿਲੀਭੁਗਤ ਕਰਕੇ ਉਸ ਨੂੰ ਅਗਵਾ ਕਰਕੇ ਲੈ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਬਾਘਾਪੁਰਾਣਾ ਪੁਲਸ ਵਲੋਂ ਜਗਸੀਰ ਸਿੰਘ, ਉਸਦੀ ਮਾਤਾ ਰਾਜ ਕੌਰ, ਅੰਜੂ ਕੌਰ, ਜੱਸੀ ਸਿੰਘ ਨਿਵਾਸੀ ਗਾਗਾ ਬਸਤੀ ਬਾਘਾਪੁਰਾਣਾ, ਬੱਲੀ ਸਿੰਘ ਨਿਵਾਸੀ ਜੀਵਨ ਸਿੰਘ ਨਗਰ ਬਾਘਾਪੁਰਾਣਾ ਦੇ ਖਿਲਾਫ ਨਾਬਾਲਗ ਨੂੰ ਅਗਵਾ ਕਰਕੇ ਲੈ ਜਾਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੇ ਪਿਤਾ ਨੇ ਕਿਹਾ ਕਿ ਬੀਤੀ 23-24 ਜਨਵਰੀ ਦੀ ਰਾਤ ਨੂੰ ਕਥਿਤ ਦੋਸ਼ੀ ਜਗਸੀਰ ਸਿੰਘ ਉਸਦੀ ਨਾਬਾਲਗ ਲੜਕੀ ਨੂੰ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਥਿਤ ਮਿਲੀਭੁਗਤ ਕਰਕੇ ਘਰੋਂ ਭਜਾ ਕੇ ਲੈ ਗਿਆ। ਅਸੀਂ ਉਸਦੀ ਬਹੁਤ ਤਲਾਸ਼ ਕੀਤੀ ਅਤੇ ਰਿਸ਼ਤੇਦਾਰੀ 'ਚ ਵੀ ਬਹੁਤ ਭਾਲ ਕੀਤੀ ਪਰ ਕੋਈ ਸੁਰਾਗ ਨਾ ਮਿਲਣ 'ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਸ਼ੱਕ ਦੇ ਅਧਾਰ ਤੇ ਉਸਦੇ ਲੁਕਣ ਵਾਲੇ ਟਿਕਾਣਿਆਂ 'ਤੇ ਛਾਪਾਮਾਰੀ ਕਰਕੇ ਉਸਦੀ ਤਲਾਸ਼ ਕਰਨ ਦਾ ਯਤਨ ਕਰ ਰਹੇ ਹਨ ਪਰ ਅਜੇ ਤੱਕ ਕੋਈ ਸੁਰਾਗ ਨਹੀਂ ਮਿਲ ਸਕਿਆ।
ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
NEXT STORY