ਹੁਸ਼ਿਆਰਪੁਰ (ਜਸਵਿੰਦਰਜੀਤ) : ਪੁਲਸ ਥਾਣਾ ਬੁੱਲ੍ਹੋਵਾਲ ਨੇ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਮਾਮਲੇ 'ਚ ਤਿੰਨ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਏ ਬਿਆਨ 'ਚ ਇਥੋਂ ਦੇ ਪਿੰਡ ਦੀ ਇਕ ਨਾਬਾਲਿਗ ਲੜਕੀ ਨੇ ਦੱਸਿਆ ਕਿ ਬੀਤੀ 22 ਤਰੀਕ ਨੂੰ ਦੁਪਹਿਰ ਦੇ ਕਰੀਬ 11 ਵਜੇ ਉਹ ਆਪਣੇ ਘਰ ਦੇ ਅੱਗੇ ਗਲੀ 'ਚ ਝਾੜੂ ਫੇਰ ਰਹੀ ਸੀ ਤਾਂ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਤਿੰਨ ਨੌਜਵਾਨ ਉਸ ਕੋਲ ਆਏ ਤੇ ਮੋਟਰਸਾਈਕਲ ਤੋਂ ਉੱਤਰ ਕੇ ਉਸ ਨਾਲ ਛੇੜ-ਛਾੜ ਕਰਨ ਲੱਗ ਪਏ ।
ਲੜਕੀ ਨੇ ਦੱਸਿਆ ਕਿ ਜਦੋਂ ਉਸ ਨੇ ਰੌਲਾ ਪਾਇਆ ਤਾਂ ਉਕਤ ਤਿੰਨੇ ਜਣੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੋਟਰਸਾਈਕਲ 'ਤੇ ਸਵਾਰ ਹੋ ਕੇ ਫਰਾਰ ਹੋ ਗਏ। ਇਸ ਸੰਬੰਧੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
23 ਤੋਂ 31 ਜੁਲਾਈ ਤੱਕ ਬੰਦ ਰਹੇਗਾ 'ਵਿਰਾਸਤ-ਏ-ਖਾਲਸਾ'
NEXT STORY