ਫਗਵਾੜਾ (ਮੁਨੀਸ਼) : ਫਗਵਾੜਾ ’ਚ ਗਲਤ ਸਾਈਡ ਤੋਂ ਜਾ ਰਹੇ ਇਕ ਕਾਰ ਸਵਾਰ ਪੁਲਸ ਮੁਲਾਜ਼ਮ ਨੇ ਇਕ ਲੜਕੀ ਸਮੇਤ 2 ਲੋਕਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਦਕਿ ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਉਕਤ ਹਾਦਸੇ ਦੀ ਇਕ ਸੀ.ਸੀ.ਟੀ.ਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਪੰਜਾਬ ਪੁਲਸ ਦਾ ਇਹ ਮੁਲਾਜ਼ਮ ਫ਼ਿਲਮੀ ਅੰਦਾਜ਼ ਵਿਚ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੰਦਾ ਹੈ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਤਸਵੀਰਾਂ ਪਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਸਥਾਪਤ ਹੋਇਆ ਇਹ ਖਾਸ ਸੈੱਲ
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਉਕਤ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਚੰਡੀਗੜ੍ਹ ਬਾਈਪਾਸ ’ਤੇ ਸਥਿਤ ਪਿੰਡ ਭੁੱਲਾਰਾਈ ਫਲਾਈ ਓਵਰ ਨਜ਼ਦੀਕ ਸਰਵਿਸ ਰੋਡ ’ਤੇ ਇਕ ਕਾਰ ਚਾਲਕ ਜੋ ਕਿ ਗਲਤ ਦਿਸ਼ਾ ਤੋਂ ਆ ਰਿਹਾ ਸੀ। ਇਸ ਦੌਰਾਨ ਉਸ ਨੇ ਪਹਿਲਾਂ ਤਾਂ ਸੜਕ ਦੇ ਖੜ੍ਹੀ ਇਕ 13 ਸਾਲਾ ਬੱਚੀ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਫਰਾਰ ਹੋ ਗਿਆ ਅਤੇ ਬਾਅਦ ਵਿਚ ਅੱਗੇ ਜਾ ਕੇ ਇਕ ਮੋਟਰਸਾਈਕਲ ਸਵਾਰ ਨੂੰ ਆਪਣੇ ਲਪੇਟ ਵਿਚ ਲੈ ਲਿਆ। ਹਾਦਸੇ ਦੌਰਾਨ ਬੱਚੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜ਼ਖਮੀ ਬੱਚੀ ਦੀ ਪਛਾਣ ਖੁਸ਼ੀ ਪੁੱਤਰੀ ਵਿਨੋਦ ਕੁਮਾਰ ਵਾਸੀ ਪਿੰਡ ਖੂਗੰੜਾ ਵੱਜੋਂ ਹੋਈ ਹੈ। ਪੀੜਤ ਬੱਚੀ ਦੇ ਪਿਤਾ ਵਿਨੋਦ ਕੁਮਾਰ ਦੋਸ਼ੀ ਕਾਰ ਚਾਲਕ ਪੁਲਸ ਮੁਲਾਜ਼ਮ ਉਪਰ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ ’ਚ ਕਾਂਗਰਸੀ ਆਗੂ ਰੂਬੀ ਗਿੱਲ ’ਤੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ
ਇਸ ਪੁਲਸ ਮੁਲਾਜ਼ਮ ਵੱਲੋਂ ਕੁੜੀ ਨੂੰ ਟੱਕਰ ਮਾਰਣ ਤੋਂ ਬਾਅਦ ਭੱਜਦੇ ਸਮੇਂ ਇਸ ਨੇ ਅੱਗੇ ਜਾ ਕੇ ਫਿਰ ਤੋਂ ਗਲਤ ਦਿਸ਼ਾ ਵਿਚ ਜਾਂਦੇ ਸਮੇਂ ਸਾਹਮਣੇ ਤੋਂ ਆ ਰਹੇ ਇਕ ਹੋਰ ਮੋਟਰਸਾਈਕਲ ਸਵਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸੇ ਤੋਂ ਬਾਅਦ ਕਾਰ ਚਾਲਕ ਸਮੇਤ ਤਿੰਨਾਂ ਨੂੰ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੇ ਕਿ ਡਾਕਟਰਾਂ ਨੇ ਮੋਟਰਸਾਈਕਲ ਸਵਾਰ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਮੁਲਾਜ਼ਮ ਦੀ ਪਛਾਣ ਏ.ਐੱਸ.ਆਈ ਅਮਰੀਕ ਸਿੰਘ ਪੁੱਤਰ ਕਿਰਪਾਲ ਸਿੰਘ ਵੱਜੋਂ ਹੋਈ ਜੋ ਕਿ ਥਾਣਾ ਸਦਰ ਵਿਖੇ ਤਾਇਨਾਤ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐੱਸ.ਐੱਚ.ਓ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਇਸ ਸਮੇਂ ਥਾਣਾ ਸਦਰ ਦੇ ਐੱਸ.ਐੱਚ.ਓ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਹੋਇਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਨਵਾਂਸ਼ਹਿਰ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਮਾਮੇ ਨੇ ਬੇਰਹਿਮੀ ਨਾਲ ਕਤਲ ਕੀਤਾ 8 ਸਾਲਾ ਭਾਣਜਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਰੰਧਾਵਾ ਵੱਲੋਂ ਪੁੰਛ 'ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ, ਪੰਜਾਬ ਪੁਲਸ ਨੂੰ ਚੌਕਸ ਰਹਿਣ ਦੇ ਨਿਰਦੇਸ਼
NEXT STORY