ਫ਼ਿਰੋਜ਼ਪੁਰ (ਕੁਮਾਰ) : ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਬਾਲਿਗ ਅਵਸਥਾ ਵਿਚ ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੇ ਦੋਸ਼ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਇਕ ਲੜਕੇ ਖਿਲਾਫ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਜਸਵੀਰ ਕੌਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਲੜਕੀ ਨੇ ਦੋਸ਼ ਲਗਾਇਆ ਕਿ ਜਦੋਂ ਉਹ 9ਵੀਂ ਕਲਾਸ ਵਿਚ ਪੜ੍ਹਦੀ ਸੀ ਤਾਂ ਹਰਮੇਸ਼ ਸਿੰਘ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਕੇ ਨਾਬਾਲਿਗ ਅਵਸਥਾ ਵਿਚ ਸਰੀਰਕ ਸਬੰਧ ਬਣਾਉਂਦਾ ਰਿਹਾ ਤੇ ਉਸਨੇ ਪੰਚਾਇਤ ਵਿਚ ਮੰਨਿਆ ਸੀ ਕਿ ਜਦੋਂ ਉਹ 18 ਸਾਲ ਦੀ ਹੋ ਜਾਵੇਗੀ ਤਾਂ ਉਸ ਨਾਲ ਵਿਆਹ ਕਰ ਲਵੇਗਾ ਪਰ ਹੁਣ ਨਾਮਜ਼ਦ ਵਿਅਕਤੀ ਨੇ ਉਸ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਨਾਮਜ਼ਦ ਵਿਅਕਤੀ ਦੇ ਖਿਲਾਫ 376 ਆਈ.ਪੀ.ਸੀ. ਅਤੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੂਅਲ ਆਫੈਂਸ ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬੇਔਲਾਦ ਜੋੜਿਆਂ ਲਈ ਵਰਦਾਨ ਸਾਬਤ ਹੋ ਰਿਹਾ ਲੁਧਿਆਣਾ ਬੱਚਿਆਂ ਦਾ ਹਸਪਤਾਲ
NEXT STORY