ਫਿਰੋਜ਼ਪੁਰ (ਕੁਮਾਰ) : ਇਕ 15 ਸਾਲਾ ਨਾਬਾਲਿਗ ਲੜਕੀ ਦੀਆਂ ਅਸ਼ਲੀਲ ਤਸਵੀਰਾਂ ਖਿੱਚਣ ਤੋਂ ਬਾਅਦ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਥਾਣਾ ਆਰਿਫ ਕੇ ਦੀ ਪੁਲਸ ਨੇ ਇਕ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ।
ਜਾਣਕਾਰੀ ਦਿੰਦਿਆਂ ਪੁਲਸ ਸੂਤਰਾਂ ਨੇ ਦੱਸਿਆ ਕਿ ਪੀੜਤ ਲੜਕੀ ਦੀ ਮਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਾਇਆ ਕਿ ਬੀਤੀ 9 ਅਕਤੂਬਰ ਨੂੰ ਦੁਪਹਿਰ ਕਰੀਬ ਡੇਢ ਵਜੇ ਜਦੋਂ ਉਸ ਦੀ ਧੀ ਘਰ ਵਿਚ ਇਕੱਲੀ ਸੀ ਤਾਂ ਇਕ ਵਿਅਕਤੀ ਘਰ ਦੀ ਕੰਧ ਟੱਪ ਕੇ ਦਾਖਲ ਹੋ ਗਿਆ ਤੇ ਉਸ ਦੀ ਨਾਬਾਲਗ ਧੀ ਦਾ ਮੂੰਹ ਬੰਨ੍ਹ ਕੇ ਕਮਰੇ 'ਚ ਲੈ ਗਿਆ, ਜਿਥੇ ਉਕਤ ਵਿਅਕਤੀ ਨੇ ਉਸ ਦੀਆਂ ਅਸ਼ਲੀਲ ਫੋਟੋਆਂ ਖਿੱਚੀਆਂ ਤੇ ਬਾਅਦ ਵਿਚ ਜਬਰ-ਜ਼ਨਾਹ ਕੀਤਾ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਵਿਅਕਤੀ ਖਿਲਾਫ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਫਿਰੋਜ਼ਪੁਰ : 20 ਲੱਖ ਰੁਪਏ ਦੇ ਕਰਜ਼ੇ ਹੇਠ ਦਬੇ ਕਿਸਾਨ ਨੇ ਕੀਤੀ ਖੁਦਕੁਸ਼ੀ
NEXT STORY