ਅਬੋਹਰ (ਸੁਨੀਲ ਨਾਗਪਾਲ) : ਅਬੋਹਰ ਦੇ ਪੰਜਪੀਰ ਰੋਡ 'ਤੇ ਸਥਿਤ ਇੱਕ ਨਿੱਜੀ ਹੋਟਲ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਉੱਥੋਂ ਦੇ ਇੱਕ ਕਮਰੇ ਵਿੱਚੋਂ ਇੱਕ ਲੜਕੀ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਬਰਾਮਦ ਹੋਈ।
ਮਿਲੀ ਜਾਣਕਾਰੀ ਅਨੁਸਾਰ, ਇੱਕ ਲੜਕਾ ਅਤੇ ਲੜਕੀ ਹੋਟਲ ਵਿੱਚ ਆਏ ਸਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਲੜਕੇ ਨੇ ਤੇਜ਼ਧਾਰ ਹਥਿਆਰ ਨਾਲ ਲੜਕੀ ਦਾ ਕਤਲ ਕਰ ਦਿੱਤਾ ਹੈ। ਲੜਕੀ ਦੀ ਲਾਸ਼ ਕਮਰੇ ਵਿੱਚ ਨਗਨ ਹਾਲਤ ਵਿੱਚ ਮਿਲੀ ਹੈ। ਲੜਕੀ ਦੇ ਸਰੀਰ 'ਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ ਵੀ ਪਾਏ ਗਏ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਤਲ ਦੇ ਅਸਲ ਕਾਰਨਾਂ ਅਤੇ ਦੋਸ਼ੀ ਦਾ ਪਤਾ ਲਗਾਇਆ ਜਾ ਸਕੇ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚਰਿੱਤਰ 'ਤੇ ਸ਼ੱਕ ਮਗਰੋਂ ਨੌਜਵਾਨ ਨੇ ਪਤਨੀ ਨੂੰ ਦਿੱਤੀ ਰੂਹ ਕੰਬਾਊ ਮੌਤ, ਗੰਡਾਸਿਆਂ ਨਾਲ...
NEXT STORY