ਬਟਾਲਾ, (ਸੈਂਡੀ)-ਪਿੰਡ ਚੰਦਕੇ ਵਿਖੇ ਸੱਪ ਦੇ ਡੰਗਣ ਨਾਲ ਇਕ ਹੋਣਹਾਰ ਵਿਦਿਆਰਥਣ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦੀ ਪੁੱਤਰੀ ਗਗਨਦੀਪ ਕੌਰ (14 ਸਾਲ) ਜੋ ਅੱਠਵੀਂ ਜਮਾਤ 'ਚ ਪੜ੍ਹਦੀ ਸੀ ਅਤੇ ਬੀਤੀ ਰਾਤ ਆਪਣੀ ਮਾਤਾ ਸੁਖਵਿੰਦਰ ਕੌਰ ਨਾਲ ਸੁੱਤੀ ਪਈ ਸੀ ਕਿ ਰਾਤ ਨੂੰ 12 ਵਜੇ ਦੇ ਕਰੀਬ ਇਕ ਜ਼ਹਿਰੀਲੇ ਸੱਪ ਨੇ ਉਸ ਦੀ ਧੌਣ 'ਤੇ ਡੰਗ ਮਾਰ ਦਿੱਤਾ, ਜਿਸ ਨਾਲ ਉਸ ਦੀ ਹਾਲਤ ਖਰਾਬ ਹੋਣ ਲੱਗੀ। ਅਸੀਂ ਤੁਰੰਤ ਉਸ ਨੂੰ ਸਿਵਲ ਹਸਪਤਾਲ ਕਲਾਨੌਰ ਲੈ ਕੇ ਆਏ, ਜਿਥੇ ਸੱਪ ਦੇ ਕੱਟੇ ਦਾ ਵੈਕਸੀਨ ਉਪਲੱਬਧ ਨਾ ਹੋਣ ਕਾਰਨ ਅਸੀਂ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦਾਖਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ।
ਗ੍ਰਾਂਟ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਲੋੜੀਂਦਾ ਪੰਚਾਇਤ ਸਕੱਤਰ ਕਾਬੂ
NEXT STORY