ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)— ਇਕ ਵਿਅਕਤੀ ਵੱਲੋਂ ਇਕ ਲੜਕੀ ਨੂੰ ਕੋਲਡ ਡਰਿੰਕ 'ਚ ਕੋਈ ਨਸ਼ੀਲੀ ਚੀਜ਼ ਪਿਆ ਕੇ ਉਸ ਨਾਲ ਜਬਰ-ਜ਼ਨਾਹ ਕਰਨ ਅਤੇ ਜਬਰ-ਜ਼ਨਾਹ ਦੀ ਵੀਡੀਓ ਕਲਿੱਪ ਬਣਾ ਕੇ ਉਸ ਨੂੰ ਬਲੈਕਮੇਲ ਕਰਨ 'ਤੇ ਇਕ ਵਿਅਕਤੀ ਖਿਲਾਫ ਥਾਣਾ ਮੂਣਕ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਪੀੜਤਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਰਾਕੇਸ਼ ਕੁਮਾਰ ਪੁੱਤਰ ਰਾਮ ਗੋਪਾਲ ਵਾਸੀ ਵਾਰਡ ਨੰਬਰ 11 ਨੇੜੇ ਵੱਡਾ ਗੁਰਦੁਆਰਾ ਸਾਹਿਬ ਮੂਣਕ ਦੀ ਰੈਡੀਮੇਡ ਦੀ ਕੱਪੜੇ ਦੀ ਦੁਕਾਨ 'ਤੇ ਕੱਪੜੇ ਖਰੀਦਣ ਜਾਂਦੀ ਸੀ। ਕਰੀਬ ਇਕ ਵਰ੍ਹੇ ਪਹਿਲਾਂ ਮੁਲਜ਼ਮ ਦੀ ਦੁਕਾਨ ਤੋਂ ਕੱਪੜੇ ਖਰੀਦਣ ਲਈ ਗਈ ਤਾਂ ਉਸ ਨੇ ਦੱਸਿਆ ਕਿ ਦੁਕਾਨ ਵਿਚ ਅਜੇ ਸਾਮਾਨ ਘੱਟ ਹੈ ਅਤੇ ਉਸ ਨੇ ਜ਼ਿਆਦਾ ਸਾਮਾਨ ਆਪਣੇ ਦੋਸਤ ਦੇ ਮਕਾਨ ਵਿਚ ਰੱਖਿਆ ਹੋਇਆ ਹੈ। ਉਹ ਮੁਲਜ਼ਮ ਨਾਲ ਉਕਤ ਥਾਂ 'ਤੇ ਚਲੀ ਗਈ, ਜਿਥੇ ਮੁਲਜ਼ਮ ਨੇ ਉਸ ਨੂੰ ਕੋਈ ਨਸ਼ੀਲੀ ਚੀਜ਼ ਕੋਲਡ ਡਰਿੰਕ 'ਚ ਪਿਆ ਦਿੱਤੀ, ਜਿਸ ਕਾਰਨ ਉਹ ਬੇਹੋਸ਼ ਹੋ ਗਈ। ਉਪਰੰਤ ਮੁਲਜ਼ਮ ਨੇ ਉਸ ਨਾਲ ਸਰੀਰਕ ਸਬੰਧ ਬਣਾਏ, ਜਿਸ ਦੀ ਵੀਡੀਓ ਕਲਿੱਪ ਵੀ ਬਣਾ ਲਈ। ਇਸ ਤੋਂ ਬਾਅਦ ਮੁਲਜ਼ਮ ਉਸ ਨੂੰ ਡਰਾ ਕੇ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ। ਮੁਲਜ਼ਮ ਨੇ ਉਸ ਨੂੰ ਡਰਾ ਕੇ ਉਸ ਨਾਲ ਪਿਛਲੇ ਸਾਲ 24 ਦਸੰਬਰ ਨੂੰ ਕੋਰਟ ਮੈਰਿਜ ਕਰ ਲਈ। ਪੁਲਸ ਨੇ ਪੀੜਤਾ ਦੇ ਬਿਆਨਾਂ 'ਤੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੱਤਰਕਾਰ ਦੀ ਕੁੱਟ-ਮਾਰ ਮਾਮਲੇ 'ਚ ਸੁਖਬੀਰ ਬਾਦਲ ਦੀ ਪੇਸ਼ੀ 12 ਨੂੰ
NEXT STORY