ਭਿੱਖੀਵਿੰਡ/ਖਾਲੜਾ (ਜ.ਬ) - ਗੁਰਸ਼ਿੰਦਰ ਸਿੰਘ ਸ਼ਿੰਦਾ ਵੀਰਮ ਵਲੋਂ ਆਪਣੀ ਕੁੜੀ ਦੇ ਵਿਆਹ ਲਈ ਭੇਜੇ ਜਾ ਰਹੇ ਰਿਸ਼ਤੇਦਾਰਾਂ ਨੂੰ ਮਠਿਆਈ ਦੇ ਡੱਬੇ ਨਾਲ ਇਕ-ਇਕ ਫਲਦਾਰ ਬੂਟਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਿੰਦਾ ਸਿੰਘ ਵੀਰਮ ਨੇ ਦੱਸਿਆ ਕਿ ਇਸ ਨਾਲ ਜਿੱਥੇ ਵਾਤਾਵਰਣ ਸਾਫ ਸੁਥਰਾ ਰਹੇਗਾ, ਉੱਥੇ ਹੀ ਖਾਣ ਲਈ ਫਲ ਵੀ ਮਿਲਣਗੇ।
ਪੜ੍ਹੋ ਇਹ ਵੀ ਖ਼ਬਰ - ਨੌਜਵਾਨਾਂ ਲਈ ਖ਼ੁਸ਼ਖ਼ਬਰੀ : ਮੁੱਖ ਮੰਤਰੀ ਵਲੋਂ ਪੰਜਾਬ ਪੁਲਸ ’ਚ 560 ਸਬ-ਇੰਸਪੈਕਟਰਾਂ ਦੀ ਭਰਤੀ ਦਾ ਐਲਾਨ
ਉਨ੍ਹਾਂ ਨੇ ਦੱਸਿਆ ਕਿ ਮੇਰੇ ਮੁੰਡੇ ਮਨਦੀਪ ਸਿੰਘ ਆਸਟ੍ਰੇਲੀਆ ਦੀ ਸੋਚ ਹੈ ਕਿ ਵਾਤਾਵਰਣ ਨੂੰ ਹਰਾ-ਭਰਾ ਕਰਨ ਲਈ ਕੁਝ ਵੱਖਰੇ ਉਪਰਾਲੇ ਕੀਤੇ ਜਾਣ। ਕੋਰੋਨਾ ਮਹਾਮਾਰੀ ਦੌਰਾਨ ਆਕਸੀਜਨ ਦੀ ਘਾਟ ਤੋਂ ਇਹ ਪਤਾ ਲੱਗ ਗਿਆ ਸੀ ਕਿ ਰੁੱਖ ਲਗਾਉਣੇ ਕਿੰਨੇ ਜ਼ਰੂਰੀ ਹਨ। ਉਨ੍ਹਾਂ ਮੁਤਾਬਕ ਇਸ ਰਵਾਇਤ ਨੂੰ ਬਾਕੀ ਲੋਕਾਂ ਵਲੋਂ ਵੀ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁਲ 300 ਦੇ ਕਰੀਬ ਫਲਦਾਰ ਕੀਮਤੀ ਬੂਟੇ ਵੰਡੇ ਜਾ ਚੁੱਕੇ ਹਨ।
ਪੜ੍ਹੋ ਇਹ ਵੀ ਖ਼ਬਰ - ਅੰਧ ਵਿਸ਼ਵਾਸ : ਤਾਂਤਰਿਕ ਦੇ ਕਹਿਣ ’ਤੇ ਚਾਚਾ ਨੇ ਕੀਤਾ 15 ਦਿਨ ਦੀ ਭਤੀਜੀ ਦਾ ਕਤਲ
ਹੋਰਾਂ ਰਾਜਾਂ ਤੋਂ ਚੋਰੀ ਕੀਤੀਆਂ ਲਗਜ਼ਰੀ ਗੱਡੀਆਂ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼, 7 ਗੱਡੀਆਂ ਸਣੇ 1 ਗ੍ਰਿਫ਼ਤਾਰ
NEXT STORY