ਪੰਚਕੂਲਾ (ਚੰਦਨ) - ਮਹਿਲਾ ਥਾਣੇ 'ਚ ਇਕ ਲੜਕੀ ਨੇ ਜ਼ਹਿਰੀਲਾ ਪਦਾਰਥ ਖਾ ਕੇ ਆਤਮਹੱਤਿਆ ਕਰਨ ਦਾ ਯਤਨ ਕੀਤਾ। ਪੁਲਸ ਨੇ ਲੜਕੀ ਦੀ ਸ਼ਿਕਾਇਤ 'ਤੇ ਮੁਲਜ਼ਮ ਨੌਜਵਾਨ ਖਿਲਾਫ ਵਿਆਹ ਦਾ ਝਾਂਸਾ ਦੇ ਕੇ ਜਬਰ-ਜ਼ਨਾਹ ਕਰਨ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਿਕ ਪੀੜਤ ਲੜਕੀ ਰਾਮਗੜ੍ਹ ਦੀ ਰਹਿਣ ਵਾਲੀ ਹੈ। ਮੁਲਜ਼ਮ ਨੌਜਵਾਨ ਵੀ ਰਾਮਗੜ੍ਹ ਦਾ ਰਹਿਣ ਵਾਲਾ ਹੈ। ਲੜਕੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਨੌਜਵਾਨ ਉਸਨੂੰ ਵਿਆਹ ਦਾ ਝਾਂਸਾ ਦੇ ਕੇ 5 ਸਾਲ ਉਸ ਨਾਲ ਜਬਰ-ਜ਼ਨਾਹ ਕਰਦਾ ਰਿਹਾ। ਲੜਕੀ ਨੇ ਉਸਨੂੰ ਕਈ ਵਾਰ ਵਿਆਹ ਕਰਨ ਲਈ ਕਿਹਾ ਪਰ ਉਹ ਮਨ੍ਹਾ ਕਰਦਾ ਰਿਹਾ।
ਐਤਵਾਰ ਦੁਪਹਿਰ ਲੜਕੀ ਸ਼ਿਕਾਇਤ ਕਰਨ ਲਈ ਥਾਣੇ 'ਚ ਪਹੁੰਚੀ। ਥਾਣੇ 'ਚ ਲੜਕੀ ਦੇ ਨਾਲ ਉਸਦੀ ਮਾਂ ਵੀ ਸੀ। ਪੁਲਸ ਨੇ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਜਿਵੇਂ ਹੀ ਮਾਮਲਾ ਦਰਜ ਕੀਤਾ, ਉਸਦੇ ਤੁਰੰਤ ਬਾਅਦ ਲੜਕੀ ਨੇ ਜ਼ਹਿਰੀਲਾ ਪਦਾਰਥ ਖਾ ਲਿਆ। ਪੁਲਸ ਕਰਮਚਾਰੀਆਂ ਨੇ ਉਸਨੂੰ ਪੰਚਕੂਲਾ ਜਨਰਲ ਹਸਪਤਾਲ 'ਚ ਭਰਤੀ ਕਰਵਾਇਆ, ਜਿਥੇ ਉਸਦਾ ਇਲਾਜ ਚੱਲ ਰਿਹਾ ਹੈ। ਜਾਂਚ ਅਧਿਕਾਰੀ ਐੱਸ. ਆਈ. ਗੀਤਾ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ।
ਸੈਕਟਰ-24 ਤੇ 25 'ਚ ਬਣਨਗੇ ਦੋ ਨਵੇਂ ਕਮਿਊਨਿਟੀ ਸੈਂਟਰ
NEXT STORY