ਮੋਗਾ (ਵਿਪਨ) : ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਮੰਗੇਵਾਲਾ ਦੇ ਇਕ 21 ਸਾਲਾ ਨੌਜਵਾਨ ਦੀ ਜ਼ਹਿਰੀਲੀ ਦਵਾਈ ਨਿਗਲਣ ਕਾਰਣ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਥਾਣਾ ਸਦਰ ਦੇ ਏ. ਐੱਸ. ਆਈ. ਸਤਨਾਮ ਸਿਘ ਨੇ ਦੱਸਿਆ ਕਿ ਪ੍ਰਗਟ ਸਿੰਘ ਵਾਸੀ ਪਿੰਡ ਮੰਗੇਵਾਲਾ ਨੇ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਦੇ ਬੇਟੇ ਚਮਕੌਰ ਸਿੰਘ (21) ਦੇ ਗੁਆਂਢ 'ਚ ਰਹਿਣ ਵਾਲੀ ਮਾਇਆ ਨਾਮਕ ਕੁੜੀ ਨਾਲ ਪ੍ਰੇਮ ਸੰਬੰਧ ਸਨ।
ਇਹ ਵੀ ਪੜ੍ਹੋ : ਲੁਧਿਆਣਾ ਦੇ ਪੁਲਸ ਕਮਿਸ਼ਨਰ ਨੇ ਫੇਸਬੁੱਕ 'ਤੇ ਦਿੱਤੀ ਖੁੱਲ੍ਹੀ ਚਿਤਾਵਨੀ, ਜਾਣੋ ਕੀ ਹੈ ਪੂਰਾ ਮਾਮਲਾ
ਉਕਤ ਨੇ ਦੱਸਿਆ ਕਿ ਲਗਭਗ ਛੇ ਸਾਲਾਂ ਤੋਂ ਦੋਵਾਂ ਵਿਚਾਲੇ ਪ੍ਰੇਮ ਸੰਬੰਧ ਚੱਲਦੇ ਆ ਰਹੇ ਸਨ ਅਤੇ ਦੋਵੇਂ ਇਕ ਦੂਜੇ ਨਾਲ ਵਿਆਹ ਕਰਵਾਉਣਾ ਚਾਹੁੰਦੇ ਸਨ ਪਰ ਕੁੜੀ ਦਾ ਪਰਿਵਾਰ ਇਸ ਵਿਆਹ ਤੋਂ ਇਨਕਾਰ ਕਰ ਰਿਹਾ ਸੀ। ਬੀਤੀ 28 ਅਕਤੂਬਰ ਨੂੰ ਜਦੋਂ ਸ਼ਿਕਾਇਤਕਰਤਾ ਦਾ ਬੇਟਾ ਚਮਕੌਰ ਸਿੰਘ ਆਪਣੇ ਘਰ ਦੀ ਛੱਤ 'ਤੇ ਸੁੱਤਾ ਪਿਆ ਸੀ ਤਾਂ ਇਸ ਦੌਰਾਨ ਮਾਇਆ ਉਨ੍ਹਾਂ ਦੇ ਘਰ ਦੇ ਕੋਲ ਵਾਲੀ ਗਲੀ ਵਿਚ ਆਈ ਅਤੇ ਜ਼ਹਿਰੀਲੀ ਦਵਾਈ ਦੀ ਬੋਤਲ ਚਮਕੌਰ ਸਿੰਘ ਨੂੰ ਛੱਤ 'ਤੇ ਸੁੱਟ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੋਵਾਂ ਦਾ ਵਿਆਹ ਨਹੀਂ ਹੋ ਸਕਦਾ ਤੇ ਉਹ ਦੋਵੇਂ ਇਕੱਠੇ ਖ਼ੁਦਕੁਸ਼ੀ ਕਰ ਲੈਂਦੇ ਹਨ। ਮਾਇਆ ਨੇ ਚਮਕੌਰ ਨੂੰ ਕਿਹਾ ਕਿ ਉਹ ਅੱਧੀ ਦਵਾਈ ਪੀ ਕੇ ਬਾਕੀ ਉਸ ਨੂੰ ਦੇ ਦੇਵੇ। ਚਮਕੌਰ ਨੇ ਮਾਇਆ ਦੇ ਝਾਂਸੇ ਵਿਚ ਆ ਕੇ ਅੱਧੀ ਦਵਾਈ ਪੀ ਲਈ ਅਤੇ ਬਾਕੀ ਦਵਾਈ ਉਸ ਨੂੰ ਦੇ ਦਿੱਤੀ ਪਰ ਮਾਇਆ ਨੇ ਦਵਾਈ ਨਹੀਂ ਪੀਤੀ ਅਤੇ ਉਹ ਬੋਤਲ ਲੈ ਕੇ ਵਾਪਸ ਚਲੀ ਗਈ। ਇਸ ਦੌਰਾਨ ਚਮਕੌਰ ਸਿੰਘ ਦੀ ਹਾਲਤ ਵਿਗੜਨ ਲੱਗੀ ਤਾਂ ਪਰਿਵਾਰ ਵਾਲੇ ਉਸ ਨੂੰ ਮੋਗਾ ਦੇ ਨਿੱਜੀ ਹਸਪਤਾਲ ਵਿਚ ਲੈ ਗਏ, ਜਿੱਥੇ ਇਲਾਜ ਦੌਰਾਨ ਇਕ ਨਵੰਬਰ ਦੀ ਸ਼ਾਮ ਨੂੰ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਨਗਰ ਕੀਰਤਨ 'ਚ ਕੁੜੀਆਂ ਛੇੜਨ ਦਾ ਵਿਰੋਧ ਕਰਨਾ ਪਿਆ ਮਹਿੰਗਾ, 2 ਨੌਜਵਾਨ ਚਾਕੂਆਂ ਨਾਲ ਵਿੰਨ੍ਹੇ
ਉਥੇ ਹੀ ਚਮਕੌਰ ਸਿੰਘ ਦੀ ਮੌਤ ਤੋਂ ਬਾਅਦ ਮਾਇਆ ਅਤੇ ਉਸ ਦਾ ਪੂਰਾ ਪਰਿਵਾਰ ਘਰ ਛੱਡ ਕੇ ਫਰਾਰ ਹੋ ਗਿਆ ਹੈ। ਉਧਰ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਫਿਲਹਾਲ ਪ੍ਰਗਟ ਸਿੰਘ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਆਗਾਮੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਬਾਦਲਾਂ ਨੂੰ ਠਿੱਬੀ ਲਾਉਣ ਲਈ 'ਕੱਟੜ' ਵਿਰੋਧੀਆਂ ਨੂੰ ਦੋਸਤ ਬਣਾਉਣ 'ਚ ਲੱਗੇ ਢੀਂਡਸਾ!
ਹੁਣ ਟਾਂਡਾ 'ਚ ਸਾਈਨ ਬੋਰਡ 'ਤੇ ਲਿਖੇ ਮਿਲੇ 'ਖ਼ਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ
NEXT STORY