ਪਟਿਆਲਾ (ਕੰਵਲਜੀਤ) : ਇਕ ਠੱਗ ਕੁੜੀ ਵੱਲੋਂ ਇਕ ਨਹੀਂ, ਦੋ ਨਹੀਂ ਸਗੋਂ 12 ਨੌਜਵਾਨਾਂ ਨੂੰ ਵਿਆਹ ਕਰਵਾ ਕੇ ਠੱਗੀਆਂ ਮਾਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸਿਮਰਨ ਨਾਂ ਦੀ ਇਹ ਕੁੜੀ 12 ਨੌਜਵਾਨਾਂ ਨਾਲ ਵਿਆਹ ਕਰਕੇ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਕਰ ਚੁੱਕੀ ਹੈ। ਇਸ ਦੌਰਾਨ ਇਸ ਠੱਗ ਲਾੜੀ ਹੱਥੋਂ ਠੱਗੇ ਗਏ ਮੁਕੇਸ਼ ਨਾਮਕ ਨੌਜਵਾਨ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਮਾਮਲਾ ਪਟਿਆਲਾ ਦਾ ਹੈ ਜਿੱਥੇ ਸਿਮਰਨ ਨਾਮਕ ਲੜਕੀ ਨੇ 12 ਵਾਰ ਵਿਆਹ ਕਰਵਾ ਕੇ ਨੌਜਵਾਨਾਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ। ਸਿਮਰਨ ਖ਼ਿਲਾਫ ਪਹਿਲਾਂ ਵੀ ਕਈ ਕੇਸ ਦਰਜ ਹਨ, ਜਿਸ ਦੇ ਚੱਲਦੇ ਇਹ ਜੇਲ੍ਹ ਵੀ ਜਾ ਚੁੱਕੀ ਹੈ ਪਰ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਇਹ ਮੁੜ ਨੌਜਵਾਨਾਂ ਨੂੰ ਆਪਣਾ ਸ਼ਿਕਾਰ ਬਣਾਉਣਾ ਸ਼ੁਰੂ ਕਰ ਦਿੰਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਬੁੱਧਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਰਹਿਣਗੇ ਬੰਦ
ਮੁਕੇਸ਼ ਨਾਮਕ ਵਿਅਕਤੀ ਜੋ ਕਿ ਹਿਸਾਰ ਦਾ ਰਹਿਣ ਵਾਲਾ ਹੈ, ਨੇ ਦੱਸਿਆ ਕਿ ਸਿਮਰਨ ਨੇ ਉਸ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ 4.5 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧੀ ਮੁਕੇਸ਼ ਨੇ ਪਟਿਆਲਾ ਦੇ ਲਾਹੌਰੀ ਗੇਟ ਥਾਣਾ ਡਿਵੀਜ਼ਨ ਨੰਬਰ 4 ਵਿਚ ਉਸ ਖ਼ਿਲਾਫ਼ ਕੇਸ ਦਰਜ ਕਰਵਾਇਆ ਪਰ ਪੁਲਸ ਉਸ ਦੀ ਸੁਣਵਾਈ ਨਹੀਂ ਕਰ ਰਹੀ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਰਿਹਾ ਹੈ। ਹੁਣ ਮੁਕੇਸ਼ ਨੇ ਸਿਮਰ ਅਤੇ ਉਸ ਦਾ ਵਿਆਹ ਕਰਵਾਉਣ ਵਾਲੇ ਵਿਚੋਲੇ ਖ਼ਿਲਾਫ ਵੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ
ਮੁਕੇਸ਼ ਨੇ ਦੱਸਿਆ ਕਿ ਸਿਮਰਨ ਨੇ ਉਸ 'ਤੇ ਝੂਠਾ ਕੇਸ ਦਰਜ ਕਰਵਾਇਆ ਹੋਇਆ ਹੈ, ਜਿਸ ਕਾਰਣ ਉਹ ਪਿਛਲੇ ਢਾਈ ਸਾਲ ਤੋਂ ਪਟਿਆਲਾ ਦੇ ਚੱਕਰ ਕੱਢ ਰਿਹਾ ਹੈ। ਇਸ ਠੱਗ ਕੁੜੀ ਕਾਰਣ ਉਹ ਪੂਰੀ ਤਰ੍ਹਾਂ ਬਰਬਾਦ ਹੋ ਚੁੱਕਾ ਹੈ ਅਤੇ ਪ੍ਰੇਸ਼ਾਨੀ ਕਾਰਣ ਉਸ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਹੁਣ ਉਸ ਨੂੰ ਪਤਾ ਲੱਗਾ ਕਿ ਸਿਮਰਨ ਨੇ ਪਹਿਲਾਂ ਵੀ 10-12 ਵਿਆਹ ਕਰਵਾਏ ਹਨ। ਉਸ ਨੇ ਕਿਹਾ ਕਿ ਉਕਤ ਲੜਕੀ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਸ ਨੂੰ ਇਨਸਾਫ ਦਿਵਾਇਆ ਜਾਵੇ।
ਇਹ ਵੀ ਪੜ੍ਹੋ : ਕਾਂਗਰਸ ਨੇ ਐਲਾਨੇ ਉਮੀਦਵਾਰ, ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ, ਸਿੰਗਲਾ ਤੇ ਜ਼ੀਰਾ ਨੂੰ ਉਤਾਰਿਆ ਮੈਦਾਨ 'ਚ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਘਰ ’ਚ ਇਕੱਲੀ ਰਹਿੰਦੀ ਔਰਤ ਦਾ ਬੇਰਹਿਮੀ ਨਾਲ ਕਤਲ
NEXT STORY