ਲੁਧਿਆਣਾ (ਰਾਜ, ਰਿਸ਼ੀ) : ਇੱਥੇ ਮਾਡਲ ਟਾਊਨ ਸਥਿਤ ਕੋਚਿੰਗ ਸੈਂਟਰ ਦੀ ਪਹਿਲੀ ਮੰਜ਼ਿਲ 'ਤੇ ਰਹਿਣ ਵਾਲੀ ਨਾਬਾਲਗਾ ਨੇ ਫ਼ਾਹਾ ਲਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਦੇ ਤੌਰ 'ਤੇ ਕੀਤੀ ਗਈ ਹੈ।
ਮ੍ਰਿਤਕਾ ਦੀ ਮਾਤਾ ਜਸਦੀਪ ਕੌਰ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਸਿਰਦਰਦ ਤੋਂ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਉਕਤ ਘਟਨਾ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਸ ਪਹੁੰਚ ਚੁੱਕੀ ਹੈ, ਜਿਸ ਨੂੰ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਦਮ ਪੁਰਸਕਾਰ-2024 ਲਈ ਭਾਰਤ ਸਰਕਾਰ ਨੇ ਮੰਗੇ ਬਿਨੈ-ਪੱਤਰ
NEXT STORY