ਬਠਿੰਡਾ (ਸੁਖਵਿੰਦਰ) : ਜਨਤਾ ਨਗਰ ਸਥਿਤ ਗਲੀ ਨੰਬਰ-10 ਵਿਖੇ ਇਕ ਕੁੜੀ ਵਲੋਂ ਫ਼ਾਹਾ ਲੈ ਕਿ ਜੀਵਨ ਲੀਲਾ ਖ਼ਤਮ ਕਰ ਲਈ ਗਈ। ਮ੍ਰਿਤਕ ਕੁੜੀ ਦੀ ਲਾਸ਼ ਨੂੰ ਪੁਲਸ ਕਾਰਵਾਈ ਤੋਂ ਬਾਅਦ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਵਲੋਂ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਸੰਸਥਾ ਨੂੰ ਸੂਚਨਾ ਮਿਲੀ ਸੀ ਕਿ ਜਨਤਾ ਨਗਰ ਵਿਖੇ ਇਕ ਕੁੜੀ ਵਲੋਂ ਘਰ ਵਿਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਸੂਚਨਾ ਮਿਲਣ 'ਤੇ ਸੰਸਥਾ ਵਰਕਰ ਸੰਦੀਪ ਗਿੱਲ ਅਤੇ ਰਜਿੰਦਰ ਕੁਮਾਰ ਅਤੇ ਥਾਣਾ ਕੈਨਾਲ ਕਾਲੋਨੀ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ। ਮ੍ਰਿਤਕਾ ਦੀ ਲਾਸ਼ ਲਟਕ ਰਹੀ ਸੀ।
ਪੁਲਸ ਪੜਤਾਲ ਤੋਂ ਬਾਅਦ ਸੰਸਥਾ ਵਲੋਂ ਮ੍ਰਿਤਕਾ ਨੂੰ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੀ ਪਛਾਣ ਜੈਸਮਿਨ 22 ਵਜੋਂ ਹੋਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਮਾਨਸਿਕ ਰੋਗੀ ਸੀ ਅਤੇ ਉਸਦੀ ਦਵਾਈ ਚੱਲ ਰਹੀ ਸੀ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪੰਜਾਬ 'ਆਪ' ਦਾ ਵਫ਼ਦ ਰਾਜਪਾਲ ਨੂੰ ਮਿਲਿਆ, ਮੁੱਖ ਸਕੱਤਰ ਲਾਉਣ ਦਾ ਕੀਤਾ ਵਿਰੋਧ (ਵੀਡੀਓ)
NEXT STORY