ਗੋਨਿਆਣਾ ਮੰਡੀ (ਗੋਰਾ ਲਾਲ) : ਜ਼ਿਲ੍ਹਾ ਬਠਿੰਡਾ ਦੇ ਪਿੰਡ ਜੀਦਾ ’ਚ ਸਥਿਤ ਫੈਕਟਰੀ ਦੇ ਕੁਆਰਟਰਾਂ ’ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇਕ ਨਾਬਾਲਗ ਕੁੜੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਅਨੁਸਾਰ ਮ੍ਰਿਤਕ ਕੁੜੀ ਦੀ ਪਛਾਣ ਅਮਨਦੀਪ ਕੌਰ ਪੁਤਰੀ ਗੁਰਮੀਤ ਸਿੰਘ ਵਾਸੀ ਬਿਲਾਸਪੁਰ (ਮੋਗਾ) ਵਜੋਂ ਹੋਈ ਹੈ, ਜਿਸ ਨੇ ਆਪਣੇ ਕਮਰੇ ’ਚ ਫ਼ਾਹਾ ਲਾ ਕੇ ਜੀਵਨ ਲੀਲਾ ਖ਼ਤਮ ਕਰ ਲਈ। ਇਹ ਘਟਨਾ ਉਸ ਸਮੇਂ ਸਾਹਮਣੇ ਆਈ, ਜਦੋਂ ਘਰ ਦੇ ਹੋਰ ਮੈਂਬਰਾਂ ਨੂੰ ਕੁੜੀ ਕਮਰੇ ’ਚ ਇਸ ਹਾਲਤ ’ਚ ਮਿਲੀ, ਜਿਸ ਤੋਂ ਬਾਅਦ ਤੁਰੰਤ ਸਥਾਨਕ ਲੋਕਾਂ ਅਤੇ ਪੁਲਸ ਨੂੰ ਸੂਚਿਤ ਕੀਤਾ ਗਿਆ।
ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਬਠਿੰਡਾ ਦੇ ਮੋਰਚਰੀ ਘਰ ਭੇਜ ਦਿੱਤਾ ਹੈ, ਜਿੱਥੇ ਪੋਸਟਮਾਰਟਮ ਕਰਵਾਇਆ ਜਾਵੇਗਾ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਮਾਤਾ ਬਲਜੀਤ ਕੌਰ ਪਿਛਲੇ ਤਿੰਨ-ਚਾਰ ਸਾਲਾਂ ਤੋਂ ਸੰਜੇ ਨਾਮਕ ਵਿਅਕਤੀ ਨਾਲ ਇੱਥੇ ਰਹਿ ਰਹੀ ਸੀ ਅਤੇ ਫੈਕਟਰੀ ’ਚ ਹੀ ਕੰਮ ਕਰਦੀ ਸੀ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
NEXT STORY