ਜਲੰਧਰ : ਸੋਸ਼ਲ ਮੀਡੀਆ 'ਤੇ ਨਿੱਤ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਤਾਜ਼ਾ ਮਾਮਲਾ ਜਲੰਧਰ ਦਾ ਸਾਹਮਣੇ ਆਇਆ ਹੈ, ਜਿੱਥੇ ਇਕ ਕੁੜੀ ਭਰੇ ਬਜ਼ਾਰ 'ਚ ਪੰਜਾਬ ਪੁਲਸ ਦੇ ਐੱਸ. ਐੱਚ. ਓ. ਦੀ ਸਰਕਾਰੀ ਗੱਡੀ 'ਤੇ ਚੜ੍ਹ ਕੇ ਡਾਂਸ ਕਰ ਰਹੀ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਉਣ ਦੇ ਬਾਵਜੂਦ ਵੀ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦੇ ਖ਼ਾਤਿਆਂ 'ਚ ਆਇਆ ਦੁੱਗਣਾ-ਤਿੱਗਣਾ ਵਜ਼ੀਫ਼ਾ! ਮਗਰੋਂ ਸਕੂਲਾਂ ਨੂੰ ਜਾਰੀ ਹੋ ਗਏ ਹੁਕਮ
ਖ਼ੁਦ ਨੂੰ ਸੋਸ਼ਲ ਮੀਡੀਆ ਸਟਾਰ ਦੱਸਣ ਵਾਲੀ ਕੁੜੀ ਨੇ ਪਹਿਲਾਂ ਵੀ ਗੋਲੀ ਚਲਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਸੀ। ਉਸ ਸਮੇਂ ਵੀ ਥਾਣਾ-4 ਦੇ ਇੰਚਾਰਜ ਨੇ ਕੁੜੀ 'ਤੇ ਕੋਈ ਕਾਰਵਾਈ ਨਹੀਂ ਕੀਤੀ ਸੀ ਅਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਇਨਕਲਾਬੀ ਰੂਹ ਨੂੰ ਕੀਤਾ ਸਲਾਮ
ਮੀਡੀਆ ਰਿਪੋਰਟਾਂ ਦੇ ਮੁਤਾਬਕ ਅੱਜ ਵੀ ਉਹੀ ਥਾਣਾ ਇੰਚਾਰਜ ਹੈ, ਜਿਸ ਦੀ ਸਰਕਾਰੀ ਗੱਡੀ 'ਤੇ ਚੜ੍ਹ ਕੁ ਕੁੜੀ ਡਾਂਸ ਕਰ ਰਹੀ ਹੈ ਅਤੇ ਰੀਲ ਬਣਾ ਰਹੀ ਹੈ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਐੱਸ. ਐੱਚ. ਓ. ਨੂੰ ਇਸ ਮਾਮਲੇ ਸਬੰਧੀ ਲਾਈਨ ਹਾਜ਼ਰ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਨਗਰ ਨਿਗਮ ਦੀ ਵਾਰਡਬੰਦੀ ’ਤੇ ਹਾਈਕੋਰਟ 'ਚ ਸੁਣਵਾਈ ਅੱਜ
NEXT STORY