ਗੜ੍ਹਦੀਵਾਲਾ (ਭੱਟੀ, ਮੁਨਿੰਦਰ)-ਗੜ੍ਹਦੀਵਾਲਾ ਦੇ ਕਾਲਰਾ ਮੋੜ ਨੇੜੇ ਬੀਤੀ ਰਾਤ ਇਕ ਸਕਾਰਪੀਓ ਗੱਡੀ ਅਤੇ ਸਕੂਟਰੀ ਵਿਚਾਲੇ ਵਾਪਰੇ ਭਿਆਨਕ ਸੜਕ ਹਾਦਸੇ ’ਚ 26 ਸਾਲਾ ਲੜਕੀ ਦੀ ਮੌਤ ਹੋ ਗਈ, ਜਦੋਂਕਿ ਉਸ ਨਾਲ ਸਕੂਟਰੀ ’ਤੇ ਸਵਾਰ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਵੱਲੋਂ ਗੁਰਦਾਸਪੁਰ ਵੱਲ ਜਾ ਰਹੀ ਸਕਾਰਪੀਓ ਅਤੇ ਦਸੂਹਾ ਵੱਲੋਂ ਆ ਰਹੀ ਸਕੂਟਰੀ ਦੀ ਕਾਲਰਾ ਮੋੜ 'ਤੇ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਸਕੂਟਰੀ ਸਵਾਰ ਦੋਵੇਂ ਜਣੇ ਸੜਕ ’ਤੇ ਡਿੱਗ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ ਅਗਨੀਵੀਰ ਭਰਤੀ ਰੈਲੀ

ਹਾਦਸੇ ’ਚ ਗੰਭੀਰ ਸੱਟਾਂ ਲੱਗਣ ਕਾਰਨ ਸਰਬਜੀਤ ਕੌਰ (26) ਪੁੱਤਰੀ ਬਲਵਿੰਦਰ ਸਿੰਘ, ਵਾਸੀ ਪਿੰਡ ਜੰਡੋਰ, ਥਾਣਾ ਦਸੂਹਾ, ਹਾਲ ਵਾਸੀ ਗੜ੍ਹਦੀਵਾਲਾ ਦੀ ਮੌਤ ਹੋ ਗਈ। ਜਦੋਂਕਿ ਉਸ ਦੇ ਨਾਲ ਸਕੂਟਰੀ ਚਲਾ ਰਿਹਾ ਨੌਜਵਾਨ ਅਮਨਦੀਪ ਸਿੰਘ ਪੁੱਤਰ ਸਤਨਾਮ ਸਿੰਘ, ਵਾਸੀ ਬਾਹਲਾ, ਥਾਣਾ ਗੜ੍ਹਦੀਵਾਲਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਗੜ੍ਹਦੀਵਾਲਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਹਾਦਸਾਗ੍ਰਸਤ ਵਾਹਨਾਂ ਨੂੰ ਹਟਾ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ: 2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ ਆਗੂਆਂ ਨਾਲ ਕੀਤੀ ਮੀਟਿੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ
NEXT STORY